ਬੈਂਕ ਦੇ ਸਟਾਫ ’ਤੇ ਕੋਰੋਨਾ ਦੀ ਮਾਰ , ਬੈਂਕ ਦੀ ਭੋਗਪੁਰ ਬਰਾਂਚ ਅਣਮਿੱਥੇ ਸਮੇ ਲਈ ਬੰਦ

04/20/2021 5:41:35 PM

ਭੋਗਪੁਰ (ਰਾਣਾ ਭੋਗਪੁਰੀਆ) : ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਭੋਗਪੁਰ ਦੇ ਸਟਾਫ਼ ਮੈਂਬਰਾਂ ਦੇ ਕੋਰੋਨਾ ਪਾਜ਼ਿਟਿਵ ਹੋਣ ਕਾਰਨ ਬੈਂਕ ਬਰਾਂਚ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਬਰਾਂਚ ਮੈਨਜਰ ਵਿਕਰਮਜੀਤ ਸਿੰਘ ਸਰਨਾ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਇਕਾਂਤਵਾਸ ’ਚ ਜਾਣਾ ਪਿਆ ਸੀ। ਇਸ ਤੋਂ ਬਾਅਦ ਹੋਰ ਸਟਾਫ਼ ਮੈਂਬਰਾਂ ਦੇ ਕੋਰੋਨਾ ਟੈਸਟ ਕੀਤੇ ਗਏ ਤਾਂ ਉਨ੍ਹਾਂ ’ਚੋ ਤਿੰਨ-ਚਾਰ ਹੋਰ ਸਟਾਫ਼ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਸ ਕਾਰਨ ਬੈਂਕ ਸਟਾਫ ’ਚ ਹਫੜਾ-ਦਫੜੀ ਮਚ ਗਈ ਅਤੇ ਬੈਂਕ ਬਰਾਂਚ ਨੂੰ ਅਣਮਿਥੇ ਸਮੇਂ ਲਈ ਬੰਦ ਕਰਨਾ ਪਿਆ । ਜਿਸ ਕਾਰਨ ਬੈਂਕ ਨਾਲ ਲੈਣ ਦੇਣ ਕਰਨ ਵਾਲੇ ਖਪਤਕਾਰਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਹਾਲਾਂਕਿ ਬੈਂਕ ਅੱਗੇ ਬਕਾਇਦਾ ਲਿਖ ਕੇ ਲਗਾਇਆ ਗਿਆ ਹੈ ਕਿ ਬੈਂਕ ਖ਼ਪਤਕਾਰ ਬੈਂਕ ਦੀ ਕਾਲਾ ਬੱਕਰਾ ਬਰਾਂਚ ਤੋਂ ਆਪਣਾ ਕੰਮ ਕਾਰ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਵਧ ਰਹੇ ਮਾਮਲਿਆਂ ਦੌਰਾਨ ਪ੍ਰਸ਼ਾਸਨ ਦਾ ਵੱਡਾ ਐਲਾਨ, ਜਲੰਧਰ ’ਚ ਵੱਧੇਗੀ ਸਖ਼ਤੀ

 

PunjabKesari

ਇੱਥੇ ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ ਜੋ ਕਿ ਅੱਜ ਤੋਂ ਲਾਗੂ ਹੋਣਗੀਆਂ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ਼ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ। ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ।

ਇਹ ਵੀ ਪੜ੍ਹੋ :  ਅਹਿਮ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ 30 ਅਪ੍ਰੈਲ ਤੱਕ ਸਾਰੇ ਪੁਲਸ ਸਟੇਸ਼ਨ ਬੰਦ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News