ED ਵੱਲੋਂ ਭਾਰਤ ਭੂਸ਼ਣ ਆਸ਼ੂ ਦੇ 25 ਟਿਕਾਣਿਆਂ ’ਤੇ ਛਾਪੇਮਾਰੀ, ਬੈਂਕ ਖਾਤੇ ਜ਼ਬਤ, ਜਾਇਦਾਦਾਂ ਕੀਤੀਆਂ ਫ਼ਰੀਜ਼

Thursday, Aug 24, 2023 - 09:41 PM (IST)

ਲੁਧਿਆਣਾ (ਸੇਠੀ) : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਕਰੀਬੀ ਸਾਥੀਆਂ, ਕਾਂਗਰਸੀ ਆਗੂਆਂ ਸੰਨੀ ਭੱਲਾ ਤੇ ਰਮਨ ਸੁਬਰਾਮਨੀਅਮ ਅਤੇ ਕਈ ਠੇਕੇਦਾਰਾਂ 'ਤੇ ਛਾਪੇਮਾਰੀ ਕੀਤੀ। ਸਵੇਰੇ ਜਿਵੇਂ ਹੀ ਈਡੀ ਦੀ ਛਾਪੇਮਾਰੀ ਹੋਈ, ਆਸ਼ੂ ਤੇ ਉਸ ਦੇ ਪਰਿਵਾਰ ਨੂੰ ਘਰ ਦੇ ਅੰਦਰ ਹੀ ਰੋਕ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਮੋਬਾਇਲ ਤੱਕ ਲੈ ਲਏ ਗਏ। ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ : Chandrayaan-3 ਨੂੰ ਲੈ ਕੇ ISRO ਨੇ ਦਿੱਤੀ ਵੱਡੀ ਅਪਡੇਟ, ਕਿਹਾ- ਰੋਵਰ ਨੇ ਚੰਦਰਮਾ 'ਤੇ ਸ਼ੁਰੂ ਕੀਤਾ ਆਪਣਾ ਕੰਮ

ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਆਮਦਨ ਤੋਂ ਜ਼ਿਆਦਾ ਜਾਇਦਾਦ ਹੋਣ ਦੇ ਮੁੱਦੇ 'ਤੇ ਕੀਤੀ ਜਾ ਰਹੀ ਹੈ। ਈਡੀ ਦੀ ਟੀਮ ਵੀ ਉਨ੍ਹਾਂ ਦੇ ਘਰ ਪਹੁੰਚੀ ਹੈ ਅਤੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗੀ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੌਰਾਨ 2-3 ਕਰੋੜ ਰੁਪਏ ਦੀ ਨਕਦੀ ਅਤੇ ਕਈ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ, ਜਦਕਿ ਕੁਝ ਜਾਇਦਾਦਾਂ ਨੂੰ ਵੀ ਫ਼ਰੀਜ਼ ਕੀਤਾ ਗਿਆ ਹੈ, ਜਿਸ ਦਾ ਖੁਲਾਸਾ ਅਧਿਕਾਰੀਆਂ ਵੱਲੋਂ ਜਲਦ ਹੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ 'ਚ ਹੋਰ ਨਕਦੀ ਅਤੇ ਜਾਇਦਾਦਾਂ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਸਕੂਲ 'ਤੇ ਮੰਡਰਾਉਣ ਲੱਗਾ ਖ਼ਤਰਾ, ਚਾਰੇ ਪਾਸਿਓਂ ਪਾਣੀ ਨਾਲ ਘਿਰਿਆ ਪਿੰਡ

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪੰਜਾਬ ਦੇ ਮਸ਼ਹੂਰ ਅਨਾਜ ਘੋਟਾਲੇ ਦੇ ਸਬੰਧ 'ਚ ਕੀਤੀ ਗਈ ਹੈ, ਜੋ ਉਦੋਂ ਹੋਇਆ ਸੀ ਜਦੋਂ ਆਸ਼ੂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸਨ। ਇਸ ਦੌਰਾਨ ਸੂਤਰਾਂ ਅਨੁਸਾਰ ਈਡੀ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ, ਜਿਨ੍ਹਾਂ ਵਿੱਚ 150 ਤੋਂ ਵੱਧ ਅਰਧ ਸੈਨਿਕ ਬਲਾਂ ਦੇ ਜਵਾਨ ਸ਼ਾਮਲ ਸਨ, ਨੇ ਵੀਰਵਾਰ ਸਵੇਰੇ ਕਰੀਬ 25 ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ, ਜਿਨ੍ਹਾਂ ਵਿੱਚ ਲੁਧਿਆਣਾ ਤੇ ਨਵਾਂਸ਼ਹਿਰ ਦੇ ਕਈ ਘਰਾਂ, ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ਦੀਆਂ ਇਮਾਰਤਾਂ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ : ਨਸ਼ੇ ਦੀ ਆੜ 'ਚ ਨੌਜਵਾਨ ਦਾ ਚਾੜ੍ਹਿਆ ਕੁਟਾਪਾ, ਲੋਕਾਂ ਨੇ ਘੇਰਿਆ ਥਾਣਾ, ਕੀਤੀ ਇਹ ਮੰਗ

ਇਹ ਵੀ ਪਤਾ ਲੱਗਾ ਹੈ ਕਿ ਆਸ਼ੂ ਦੇ ਸਾਬਕਾ ਪੀਏ ਇੰਦਰਜੀਤ ਇੰਦੀ ਅਤੇ ਇਕ ਹੋਰ ਸਾਥੀ ਪੰਕਜ ਮਲਹੋਤਰਾ ਮੀਨੂੰ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਈਡੀ ਦੀ ਟੀਮ ਨੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਕੁਝ ਕਾਗਜ਼ਾਤ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਦੇ ਨਾਲ ਹੀ ਈਡੀ ਨੇ ਇਸ ਮਾਮਲੇ ਵਿੱਚ ਠੇਕੇਦਾਰ ਤੇਲੂ ਰਾਮ ਦੇ ਘਰ ਵੀ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਜਿਵੇਂ-ਜਿਵੇਂ ਇਹ ਕਾਰਵਾਈ ਵਧਦੀ ਜਾਵੇਗੀ, ਤਿਉਂ-ਤਿਉਂ ਹੋਰ ਲੋਕ ਸ਼ੱਕ ਦੇ ਘੇਰੇ ਵਿੱਚ ਆ ਸਕਦੇ ਹਨ, ਖਾਸ ਕਰਕੇ ਕੁਝ ਕਾਂਗਰਸੀ ਆਗੂ। ਖ਼ਬਰ ਲਿਖੇ ਜਾਣ ਤੱਕ ਵਿਭਾਗੀ ਕਾਰਵਾਈ ਜਾਰੀ ਸੀ, ਜਦੋਂਕਿ ਇਹ ਛਾਪੇਮਾਰੀ ਭਲਕੇ ਤੱਕ ਜਾਰੀ ਰਹਿਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : iPhone 15 Updates: USB Type C ਪੋਰਟ ਹੋਣ ਦੇ ਬਾਵਜੂਦ ਇਕ ਚਾਰਜਰ ਨਾਲ ਚਾਰਜ ਨਹੀਂ ਹੋਣਗੇ ਨਵੇਂ ਆਈਫੋਨ

ਭਾਰਤ ਭੂਸ਼ਣ ਆਸ਼ੂ ਟੈਂਡਰ ਟਰਾਂਸਪੋਰਟ ਘੋਟਾਲੇ ਮਾਮਲੇ 'ਚ ਜੇਲ੍ਹ ਜਾ ਚੁੱਕੇ ਹਨ। ਉਨ੍ਹਾਂ 'ਤੇ ਕਈ ਤਰ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਬਣਾਉਣ ਦਾ ਵੀ ਦੋਸ਼ ਹੈ। ਇਸ ਤੋਂ ਇਲਾਵਾ ਆਸ਼ੂ ਦੇ ਕਰੀਬੀ ਮੀਨੂੰ ਮਲਹੋਤਰਾ ਦਾ ਨਾਂ ਵੀ ਟੈਂਡਰ ਘੋਟਾਲੇ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਇਹ ਵੀ ਸੂਚਨਾ ਮਿਲ ਰਹੀ ਹੈ ਕਿ ਛਾਪੇ ਮਾਰਨ ਲਈ ਟਿਕਾਣੇ ਵਧਦੇ ਜਾ ਰਹੇ ਹਨ, ਜਿਸ ਕਾਰਨ ਚੰਡੀਗੜ੍ਹ ਤੋਂ ਵਿਸ਼ੇਸ਼ ਟੀਮਾਂ ਮੰਗਵਾਈਆਂ ਜਾ ਰਹੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News