ਬੈਂਕ ਨਾਲ 10 ਕਰੋੜ ਰੁਪਏ ਦੀ ਠੱਗੀ! ਜਾਅਲੀ ਕਾਗਜ਼ ਦਿਖਾ ਕੇ ਲੈ ਲਿਆ Loan
Monday, Sep 08, 2025 - 06:00 PM (IST)

ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਧੋਖਾਦੇਹੀ ਕਰਨ ਦੇ ਦੋਸ਼ਾਂ ਤਹਿਤ ਇਕ ਜੋੜੇ ਸਮੇਤ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਪੁਲਸ ਨੇ ਇਸ ਮਾਮਲੇ ’ਚ ਦੋਸ਼ੀ ਆਸ਼ੂ ਜੈਨ, ਉਸ ਦੀ ਪਤਨੀ ਸੋਨੀਆ ਜੈਨ ਅਤੇ ਤੀਜੇ ਦੋਸ਼ੀ ਅਰਵਿੰਦਰ ਪ੍ਰਸਾਦ ਨੂੰ ਨਾਮਜ਼ਦ ਕੀਤਾ ਹੈ। ਦੋਸ਼ੀ ਇਸ ਸਮੇਂ ਫਰਾਰ ਹੈ ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਇਹ ਮਾਮਲਾ ਇੰਡੀਅਨ ਬੈਂਕ ਦੇ ਮੈਨੇਜਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ’ਚ ਮੈਨੇਜਰ ਨੇ ਕਿਹਾ ਕਿ ਦੋਸ਼ੀ ਨੇ ਬੈਂਕ ’ਚ ਕਰਜ਼ੇ ਲਈ ਅਰਜ਼ੀ ਦਿੱਤੀ ਸੀ। ਬੈਂਕ ਨੇ ਦਸਤਾਵੇਜ਼ਾਂ ਨੂੰ ਦੇਖਣ ਤੋਂ ਬਾਅਦ ਉਸ ਨੂੰ 10.30 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਪਰ ਬਾਅਦ ’ਚ ਪਤਾ ਲੱਗਾ ਕਿ ਦੋਸ਼ੀ ਨੇ ਦਸਤਾਵੇਜ਼ ਬੈਂਕ ’ਚ ਜਮ੍ਹਾ ਕਰਵਾਏ ਸਨ, ਉਹ ਦਸਤਾਵੇਜ਼ ਜਾਅਲੀ ਨਿਕਲੇ, ਜਿਸ ਤੋਂ ਬਾਅਦ ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ। ਪੁਲਸ ਜਾਂਚ ’ਚ ਦੋਸ਼ ਸੱਚ ਪਾਏ ਗਏ ਅਤੇ ਮੁਲਜ਼ਮਾਂ ਦੇ ਨਾਂ ਦੱਸੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8