ਬੈਂਕ ਮੈਨੇਜ਼ਰ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ

04/04/2022 5:44:17 PM

ਗੁਰਦਾਸਪੁਰ (ਜੀਤ ਮਠਾਰੂ) - ਗੁਰਦਾਸਪੁਰ ਨੇੜਲੇ ਪਿੰਡ ਅੱਬੁਲਖੈਰ ਵਿਖੇ ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਖਾ ਲਈ ਗਈ, ਜਿਸ ਨਾਲ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਵਿਅਕਤੀ ਨੇ ਮਰਨ ਤੋਂ ਪਹਿਲਾਂ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਇਕ ਬੈਂਕ ਦੇ ਅਧਿਕਾਰੀ ਨੂੰ ਜ਼ਿੰਮੇਵਾਰ ਦੱਸਿਆ ਹੈ। 

ਮ੍ਰਿਤਕ ਜਸਪਾਲ ਗਿੱਲ ਉਰਫ ਜੱਸਾ ਵਾਸੀ ਅਬਲਖੈਰ ਦੀ ਪਤਨੀ ਆਸ਼ਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਅਤੇ ਪੱਤਰਕਾਰਾਂ ਨੂੰ ਦੱਸਿਆ ਕਿ ਜਸਪਾਲ ਗਿੱਲ ਨੇ ਕੋਰੋਨਾ ਕਾਲ ਤੋਂ ਪਹਿਲਾਂ ਗੁਰਦਾਸਪੁਰ ਦੇ ਇਕ ਬੈਂਕ ਕੋਲੋਂ 50 ਹਜ਼ਾਰ ਰੁਪਏ ਕਰਜ਼ਾ ਲਿਆ ਸੀ। ਆਰਥਿਕ ਤੰਗੀ ਕਾਰਨ ਉਹ ਬੈਂਕ ਦੀਆਂ ਕਿਸ਼ਤਾਂ ਸਮੇਂ ਸਿਰ ਵਾਪਸ ਨਹੀਂ ਕਰ ਸਕਿਆ। ਇਸ ਕਾਰਨ ਬੈਂਕ ਮੈਨੇਜ਼ਰ ਉਸ ਨੂੰ ਧਮਕਾ ਰਿਹਾ ਸੀ ਕਿ ਜੇਕਰ ਉਸ ਨੇ ਕਰਜ਼ਾ ਵਾਪਸ ਨਾ ਕੀਤਾ ਤਾਂ ਉਹ ਉਸ ਨੂੰ ਚੁੱਕ ਕੇ ਬੈਂਕ ਦੇ ਅੰਦਰ ਸੁੱਟ ਦੇਵੇਗਾ ਅਤੇ ਡਕੈਤੀ ਦਾ ਪਰਚਾ ਦਰਜ ਕਰਵਾ ਦੇਵੇਗਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਕਾਰਨ ਜਸਪਾਲ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਇਲਾਜ ਲਈ ਜਦੋਂ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਜਸਪਾਲ ਨੇ ਸੁਸਾਈਡ ਨੋਟ ਵਿੱਚ ਸਾਰੀ ਘਟਨਾ ਦਾ ਬਿਆਨ ਕਰਦਿਆਂ ਕਿਹਾ ਹੈ ਕਿ ਉਸ ਦੀ ਮੌਤ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੀਨਾਨਗਰ ਦੇ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਮੌਤ ਤੋਂ ਬਾਅਦ ਪ੍ਰਾਪਤ ਹੋਏ ਸੁਸਾਈਡ ਨੋਟ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬੈਂਕ ਦੇ ਮੈਨੇਜਰ ਰਛਪਾਲ ਭਗਤ ਖ਼ਿਲਾਫ਼ ਸਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ -  ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਸਮੋਸੇ ਵੇਚਣ ਵਾਲੀ ਜਨਾਨੀ ਦਾ ਕਤਲ

rajwinder kaur

This news is Content Editor rajwinder kaur