ਭਿਆਨਕ ਹਾਦਸੇ ਦੌਰਾਨ ਵਾਪਰਿਆ ਭਾਣਾ, ਅਣਪਛਾਤੇ ਵਾਹਨ ਦੀ ਟੱਕਰ ’ਚ ਬੈਂਕ ਮੈਨੇਜਰ ਦੀ ਮੌਤ
Saturday, Mar 09, 2024 - 10:52 AM (IST)
ਅਬੋਹਰ (ਜ. ਬ.)- ਸੰਗਰੂਰ ਗ੍ਰਾਮੀਣ ਬੈਂਕ ਵਿਚ ਬਤੌਰ ਮੈਨੇਜਰ ਤਾਇਨਾਤ ਗੋਬਿੰਦ ਨਗਰੀ ਦੇ ਰਹਿਣ ਵਾਲੇ ਨੌਜਵਾਨ ਦੀ ਘਰ ਪਰਤਦੇ ਸਮੇਂ ਪਿੰਡ ਪੱਕੀ ਟਿੱਬੀ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਪੁਲਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਸਦਰ ਥਾਣਾ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ
ਜਾਣਕਾਰੀ ਅਨੁਸਾਰ ਕਰੀਬ 30 ਸਾਲਾ ਵਿਕਰਮ ਪੁੱਤਰ ਕ੍ਰਿਸ਼ਨ ਲਾਲ ਵਾਸੀ ਗੋਬਿੰਦ ਨਗਰੀ ਸੰਗਰੂਰ ਗ੍ਰਾਮੀਣ ਬੈਂਕ ਵਿਚ ਬਤੌਰ ਮੈਨੇਜਰ ਤਾਇਨਾਤ ਸੀ। ਉਹ ਬੀਤੀ ਰਾਤ ਸ਼ਿਵਰਾਤਰੀ ਮੌਕੇ ਛੁੱਟੀ ਹੋਣ ਕਾਰਨ ਆਪਣੀ ਸਵਿਫਟ ਕਾਰ ਵਿਚ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਪੱਕੀ ਟਿੱਬੀ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਡਰਾਈਵਰਾਂ ਨੂੰ ਸੂਚਿਤ ਕੀਤਾ। ਜਿਸ ’ਤੇ ਐਂਬੂਲੈਂਸ ਚਾਲਕ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ।
ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਗੁਆਂਢੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰਮੀਲ ਕਾਲਾਨੀ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਪ੍ਰਧਾਨ ਰਾਜੂ ਚਰਾਇਆ ਦੇ ਨਿਰਦੇਸ਼ਾਂ ’ਤੇ ਸੰਮਤੀ ਮੈਂਬਰ ਸੋਨੂੰ ਅਤੇ ਮੋਨੂੰ ਗਰੋਵਰ ਵੀ ਉਥੇ ਪਹੁੰਚ ਗਏ। ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਵਿਕਰਮ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਪਰ ਪਰਿਵਾਰ ਵਾਲੇ ਉਸ ਨੂੰ ਸ਼੍ਰੀਗੰਗਾਨਗਰ ਲੈ ਗਏ। ਉੱਥੇ ਲਿਜਾਂਦੇ ਸਮੇਂ ਵਿਕਰਮ ਦੀ ਰਸਤੇ ਵਿਚ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਰਤੀ ਸਰਹੱਦ ’ਚ ਘੁੰਮਦਾ ਪਾਕਿ ਨਾਗਰਿਕ BSF ਨੇ ਕੀਤਾ ਕਾਬੂ, ਤਿੰਨ ID ਕਾਰਡ ਤੇ ਇਹ ਸਾਮਾਨ ਹੋਇਆ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8