ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

Thursday, Sep 10, 2026 - 03:07 PM (IST)

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਜੰਡਿਆਲਾ ਗੁਰੂ  (ਅਕਸ਼ੈ)- ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ 'ਚ ਦਿਨ-ਦਿਹਾੜੇ ਬੈਂਕ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜ ਨੌਜਵਾਨ ਲੁੱਟ ਦੀ ਨੀਅਤ ਨਾਲ ਯੂਨੀਅਨ ਬੈਂਕ 'ਚ ਦਾਖਲ ਹੋਏ। ਮੁਲਜ਼ਮਾਂ ਨੇ ਬੈਂਕ ਦੇ ਅੰਦਰ ਵੜਦੇ ਹੀ ਸੁਰੱਖਿਆ ਗਾਰਡ ਦੀ ਅੱਖ 'ਚ ਸਪਰੇਅ ਮਾਰ ਦਿੱਤੀ ਤਾਂ ਜੋ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਸਕਣ। 

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਇਸ ਦੌਰਾਨ ਗਾਰਡ ਨੇ ਹਿੰਮਤ ਦਿਖਾਉਂਦੇ ਹੋਏ ਤੁਰੰਤ ਐਕਸ਼ਨ ਲਿਆ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਗਾਰਡ ਦੇ ਵਿਰੋਧ ਕਰਨ 'ਤੇ ਤਿੰਨੇ ਨੌਜਵਾਨ ਘਬਰਾ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਬੈਂਕ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹੈ।

ਇਹ ਵੀ ਪੜ੍ਹੋ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ  ਇਲਾਕੇ ਦੀਆਂ ਸੀਸੀਟੀਵੀ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਫਰਾਰ ਹੋਏ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News