ਬਟਾਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ-ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ’ਚ ਮਾਰਿਆ ਡਾਕਾ

Wednesday, Dec 29, 2021 - 06:15 PM (IST)

ਬਟਾਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਦਿਨ-ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ’ਚ ਮਾਰਿਆ ਡਾਕਾ

ਬਟਾਲਾ/ਅਚਲ ਸਾਹਿਬ (ਜ.ਬ., ਗੋਰਾ ਚਾਹਲ) : ਅੱਜ ਦੁਪਹਿਰ ਸਮੇਂ ਬਟਾਲਾ ਨੇੜੇ ਹਥਿਆਰਬੰਦਾਂ ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਤੋਂ ਸਾਢੇ 3 ਲੱਖ ਰੁਪਏ ਲੁੱਟਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਬਹਾਦਰ ਹੁਸੈਨ ਦੇ ਬ੍ਰਾਂਚ ਮੈਨੇਜਰ ਵਿਕਾਸ ਰਾਜ ਨੇ ਦੱਸਿਆ ਕਿ ਕਰੀਬ ਡੇਢ ਵਜੇ ਆਈ ਟਵੰਟੀ ਕਾਰ ’ਤੇ ਸਵਾਰ ਹੋ ਕੇ ਚਾਰ ਨੌਜਵਾਨ ਹਥਿਆਰਾਂ ਸਮੇਤ ਬੈਂਕ ਅੰਦਰ ਦਾਖਲ ਹੋ ਗਏ, ਜਿੰਨ੍ਹਾਂ ਨੇ ਸਕਿਓਰਿਟੀ ਗਾਰਡ ਨੂੰ ਬੰਦੀ ਬਣਾਉਂਦੇ ਹੋਏ ਉਸਦੀ ਰਾਈਫਲ ਸਮੇਤ 12 ਰੌਂਦ ਖੋਹ ਲਏ ਅਤੇ ਉਪਰੰਤ ਬੈਂਕ ਅੰਦਰ ਕੰਮ ਕਰਦੇ ਸਟਾਫ ਨੂੰ ਖੜ੍ਹਾ ਕਰਕੇ ਹੱਥ ਉੱਪਰ ਕਰਵਾ ਲਏ।

ਇਹ ਵੀ ਪੜ੍ਹੋ : ਅਬੋਹਰ ਤੋਂ ਦਿਲ ਝੰਜੋੜਨ ਵਾਲੀ ਘਟਨਾ, ਕਮਰੇ ’ਚ ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ

ਮੈਨੇਜਰ ਨੇ ਦੱਸਿਆ ਕਿ ਇਸ ਤੋਂ ਬਾਅਦ ਚਾਰਾਂ ਨੌਜਵਾਨਾਂ ਨੇ ਆਪਣੀਆਂ ਰਿਵਾਲਵਰਾਂ ਦੀ ਨੋਕ ’ਤੇ ਕਰੀਬ ਸਾਢੇ ਤਿੰਨ ਲੱਖ ਰੁਪਏ ਲੁੱਟ ਲਏ ਅਤੇ ਆਪਣੀ ਗੱਡੀ ਵਿਚ ਸਵਾਰ ਹੋ ਕੇ ਸੇਖਵਾਂ ਵੱਲ ਨੂੰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਸ.ਪੀ ਬਟਾਲਾ ਮੁਖਵਿੰਦਰ ਸਿੰਘ ਭੁੱਲਰ ਸਮੇਤ ਐੱਸ.ਐੱਚ.ਓ ਸੇਖਵਾਂ ਕਿਰਨਦੀਪ ਸਿੰਘ, ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਤੇਜਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਵੱਖ-ਵੱਖ ਪੁਲਸ ਟੀਮਾਂ ਹਥਿਆਰਬੰਦਾਂ ਦੀ ਤਲਾਸ਼ ਵਿਚ ਭੇਜ ਦਿੱਤੀਆਂ ਗਈਆਂ ਹਨ। ਇਹ ਵੀ ਪਤਾ ਲੱਗਾ ਹੈ ਕਿ ਉਕਤ ਸਾਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਬਲਾਸਟ ਮਾਮਲੇ ’ਚ ਵੱਡਾ ਖ਼ੁਲਾਸਾ, ਡੋਂਗਲ ਤੇ ਘਰੋਂ ਮਿਲੇ ਲੈਪਟਾਪ ਨੇ ਖੋਲ੍ਹੇ ਕਈ ਰਾਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News