3 ਤੇ 4 ਜੂਨ ਨੂੰ ਜਲੰਧਰ 'ਚ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ

06/02/2023 6:19:18 PM

ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਜਲੰਧਰ ਜ਼ਿਲ੍ਹੇ ਵਿਚ 3 ਅਤੇ 4 ਜੂਨ ਨੂੰ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੇ ਹੁਕਮ ਜਲੰਧਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਵੱਲੋਂ ਦਿੱਤੇ ਗਏ ਹਨ। ਤਿੰਨ ਜੂਨ ਨੂੰ ਭਗਤ ਕਬੀਰ ਜਯੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।  ਭਗਤ ਕਬੀਰ ਜੀ ਦੇ ਮੰਦਿਰ ਦੇ ਨਜ਼ਦੀਕ ਜਿੱਥੋਂ ਸ਼ੋਭਾ ਯਾਤਰਾ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਲੰਘਦੇ ਸਮੇਂ ਰਸਤੇ ਦੇ ਆਲੇ-ਦੁਆਲੇ ਦੀਆਂ ਆਂਡੇ, ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਅਤੇ 3 ਅਤੇ 4 ਜੂਨ ਨੂੰ ਬੰਦ ਰਹਿਣਗੀਆਂ। 

ਘੱਲੂਘਾਰਾ ਦਿਵਸ ਸਬੰਧੀ ਧਾਰਾ-144 ਵੀ ਕੀਤੀ ਗਈ ਹੈ ਲਾਗੂ 
ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਵਿਚ ਅੱਜ ਤੋਂ ਧਾਰਾ-144 ਲਗਾਈ ਗਈ ਹੈ। ਦਰਅਸਲ ਪੂਰੇ ਪੰਜਾਬ ਵਿਚ ਇਕ ਜੂਨ ਤੋਂ ਲੈ ਕੇ 7 ਜੂਨ ਤੱਕ ਘੱਲੂਘਾਰਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਲੰਧਰ ਸ਼ਹਿਰ ਵਿਚ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ਵਿਚ ਰੋਡ ਵੀ ਮਾਰਚ ਕੱਢੇ ਜਾ ਰਹੇ ਹਨ। 

ਇਹ ਵੀ ਪੜ੍ਹੋ-  ਜਲੰਧਰ 'ਚ ਡੀ. ਸੀ. ਦੀਪਸ਼ਿਖਾ ਨੇ ਲਗਾਈ ਧਾਰਾ-144, ਇਕ ਜਗ੍ਹਾ 'ਤੇ 5 ਤੋਂ ਵਧੇਰੇ ਲੋਕ ਨਹੀਂ ਹੋ ਸਕਣਗੇ ਇਕੱਠੇ

ਜਥੇਬੰਦੀਆਂ ਵਿਚ ਆਪਸੀ ਟਕਰਾਅ ਹੋਣ ਦਾ ਵੀ ਖ਼ਤਰਾ ਰਹਿੰਦਾ ਹੈ। ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਜਲੰਧਰ ਵਿਚ ਹਰ ਕਿਸਮ ਦਾ ਅਸਲਾ ਲਾਇਸੈਂਸੀ ਹਥਿਆਰ, ਅਗਨ ਸ਼ਸਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ਧਾਰ ਹਥਿਆਰ, ਜਿਨ੍ਹਾਂ ਵਿਚ ਬੁਰਛੇ, ਕਿਰਪਾਨਾਂ ਆਦਿ ਸ਼ਾਮਲ, ਨੂੰ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ-  ਕੈਨੇਡਾ ਤੋਂ ਮੰਦਭਾਗੀ ਖ਼ਬਰ, ਨਿਆਗਰਾ ਫਾਲ 'ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


 


shivani attri

Content Editor

Related News