ਕੇਂਦਰੀ ਜੇਲ੍ਹ ’ਚੋਂ ਕੈਦੀ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਮਾਮਲਾ ਦਰਜ
Thursday, Aug 21, 2025 - 03:41 PM (IST)

ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ 780 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਵੱਲੋਂ ਇਕ ਪੱਤਰ ਨੰਬਰ 6018 ਮਿਤੀ 20 ਅਗਸਤ 2025 ਨੂੰ ਕੈਦੀ ਗੁਰਮੀਤ ਸਿਘ ਪੁੱਤਰ ਸੋਹਨ ਸਿੰਘ ਦੇ ਕੋਲੋਂ ਡਿਊੜੀ ’ਚ ਤਲਾਸ਼ੀ ਦੌਰਾਨ 780 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਦੱਸਿਆ ਕਿ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।