ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ ਅੰਮ੍ਰਿਤਸਰ ''ਚ ਮਚਾ''ਤੀ ਹਲਚਲ, ਸੁਰੱਖਿਆ ਏਜੰਸੀਆਂ ਅਲਰਟ

Saturday, Feb 07, 2026 - 11:13 AM (IST)

ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ ਅੰਮ੍ਰਿਤਸਰ ''ਚ ਮਚਾ''ਤੀ ਹਲਚਲ, ਸੁਰੱਖਿਆ ਏਜੰਸੀਆਂ ਅਲਰਟ

ਅੰਮ੍ਰਿਤਸਰ: ਜੰਡਿਆਲਾ ਗੁਰੂ ਖੇਤਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪਾਕਿਸਤਾਨ ਵਾਲੇ ਪਾਸਿਓਂ ਉੱਡ ਕੇ ਆਇਆ ਗੁਬਾਰਿਆਂ ਨਾਲ ਬੱਝਿਆ ਇੱਕ ਸ਼ੱਕੀ ਬੈਨਰ ਇੱਕ ਘਰ ਦੀ ਛੱਤ 'ਤੇ ਆ ਡਿੱਗਿਆ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਬੈਨਰ ਉੱਤੇ ਲਾਲ, ਨੀਲੇ ਅਤੇ ਕਾਲੇ ਰੰਗ ਦੀ ਵਰਤੋਂ ਕਰਦਿਆਂ ਉਰਦੂ ਭਾਸ਼ਾ ਵਿੱਚ ਕੁਝ ਲਿਖਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਨਰ 'ਤੇ ਪਾਕਿਸਤਾਨ ਵਿੱਚ ਵਰਤੀ ਜਾਣ ਵਾਲੀ ਇੱਕ ਮੈਡੀਕਲ ਕੈਪ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਨਾਲ ਹੀ ਇੱਕ ਮੋਬਾਈਲ ਨੰਬਰ ਵੀ ਅੰਕਿਤ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਜਾਣਕਾਰੀ ਅਨੁਸਾਰ ਇਹ ਬੈਨਰ ਗੁਬਾਰਿਆਂ ਦੇ ਸਹਾਰੇ ਉੱਡਦਾ ਹੋਇਆ ਪਾਕਿਸਤਾਨੀ ਸਰਹੱਦ ਤੋਂ ਭਾਰਤੀ ਇਲਾਕੇ ਵਿੱਚ ਦਾਖਲ ਹੋਇਆ। ਪਿੰਡ ਵਾਸੀਆਂ ਨੂੰ ਉਸ ਸਮੇਂ ਸ਼ੱਕ ਹੋਇਆ ਜਦੋਂ ਉਨ੍ਹਾਂ ਨੇ ਬੱਚਿਆਂ ਨੂੰ ਇਸ ਬੈਨਰ ਨਾਲ ਖੇਡਦੇ ਦੇਖਿਆ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ

ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਤੇਜ਼ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੈਨਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਕੀ ਇਹ ਕਿਸੇ ਕੋਡ ਵਰਡ ਰਾਹੀਂ ਸੂਚਨਾ ਭੇਜਣ ਦੀ ਕੋਈ ਕੋਸ਼ਿਸ਼ ਤਾਂ ਨਹੀਂ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਬੈਨਰ ਨੂੰ ਫੋਰੈਂਸਿਕ ਜਾਂਚ ਲਈ ਵੀ ਭੇਜਿਆ ਜਾ ਸਕਦਾ ਹੈ। ਪੁਲਸ ਨੇ ਸਰਹੱਦੀ ਇਲਾਕਿਆਂ 'ਚ ਨਿਗਰਾਨੀ ਵਧਾ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਅਜਿਹੀ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ, ਤਾਂ ਉਸ ਨੂੰ ਖੁਦ ਛੂਹਣ ਦੀ ਬਜਾਏ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ-SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News