ਰਾਤ 10 ਤੋਂ ਸਵੇਰੇ 6 ਵਜੇ ਤੱਕ ਆਤਿਸ਼ਬਾਜ਼ੀ ਦੀ ਵਰਤੋਂ ਕਰਨ ''ਤੇ ਪਾਬੰਦੀ

Thursday, Oct 05, 2017 - 06:50 AM (IST)

ਰਾਤ 10 ਤੋਂ ਸਵੇਰੇ 6 ਵਜੇ ਤੱਕ ਆਤਿਸ਼ਬਾਜ਼ੀ ਦੀ ਵਰਤੋਂ ਕਰਨ ''ਤੇ ਪਾਬੰਦੀ

ਤਰਨਤਾਰਨ,  (ਬਲਵਿੰਦਰ ਕੌਰ, ਰਾਜੂ, ਜੁਗਿੰਦਰ ਸਿੱਧੂ)-  ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਤਰਨਤਾਰਨ ਦੀ ਹਦੂਦ ਅੰਦਰ ਆਤਿਸ਼ਬਾਜ਼ੀ ਦੀ ਵਰਤੋਂ ਰਾਤ 10 ਤੋਂ ਸਵੇਰੇ 6 ਵਜੇ ਤੱਕ ਕਰਨ 'ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਨੇ ਸਾਈਲੈਂਸ ਜ਼ੋਨ ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਘੇਰੇ ਵਿਚ ਆਤਿਸ਼ਬਾਜ਼ੀ ਚਲਾਉਣ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰੀਮ ਕੋਰਟ ਆਫ਼ ਇੰਡੀਆ ਦੇ ਦਿੱਤੇ ਫ਼ੈਸਲੇ ਦੀ ਪਾਲਣਾ ਹਿੱਤ ਸ਼ੋਰ ਪ੍ਰਦੂਸ਼ਣ, ਜੋ ਕਿ ਸਿਹਤ 'ਤੇ ਬੁਰਾ ਪ੍ਰਭਾਵ ਪਾਉਂਦਾ ਹੈ, ਦੀਵਾਲੀ ਮੌਕੇ ਆਤਿਸ਼ਬਾਜ਼ੀ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ, ਜਿਸ ਨਾਲ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਹ ਪਾਬੰਦੀ ਲਾਉਣੀ ਜ਼ਰੂਰੀ ਹੈ। ਪਾਬੰਦੀ ਦੇ ਇਹ ਹੁਕਮ 26 ਨਵੰਬਰ 2017 ਤੱਕ ਜਾਰੀ ਰਹਿਣਗੇ। 


Related News