ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ 'ਚ ਲਹਿਰਾਇਆ ਝੰਡਾ, ਸ਼ਹਿਰ ਵਾਸੀਆਂ ਨੂੰ ਕੀਤਾ ਸੰਬੋਧਨ

08/15/2022 2:01:40 PM

ਚੰਡੀਗੜ੍ਹ : 75ਵੇਂ ਆਜ਼ਾਦੀ ਦਿਹਾੜੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੈਕਟਰ-17 ਸਥਿਤ ਪਰੇਡ ਗਰਾਊਂਡ 'ਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਨ। ਆਜ਼ਾਦੀ ਦਿਹਾੜੇ ਮੌਕੇ ਪਹਿਲੀ ਵਾਰ ਚੰਡੀਗੜ੍ਹ 'ਚ ਇੰਡੀਅਨ ਏਅਰਫੋਰਸ ਦੇ ਜਵਾਨਾਂ ਨੇ ਹਵਾ 'ਚ ਕਲਾਬਾਜ਼ੀਆਂ ਦਿਖਾਈਆਂ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ

ਏਅਰਫੋਰਸ ਦੇ ਇਹ ਜਵਾਨ ਆਪਣੀ ਬਹਾਦਰੀ ਦਾ ਵੀ ਪਰਿਚੈ ਦਿੰਦੇ ਹੋਏ ਨਜ਼ਰ ਆਏ। ਰਾਜਪਾਲ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕਰਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, CM ਮਾਨ ਨੇ ਖ਼ੁਦ ਚੈੱਕ ਕਰਵਾਇਆ BP

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਵਧੀਆ ਕੰਮ ਕੀਤਾ। ਰਾਜਪਾਲ ਨੇ ਦੱਸਿਆ ਕਿ ਚੰਡੀਗੜ੍ਹ ਨੂੰ ਨਵੀਂ ਦਿੱਲੀ 'ਚ ਜ਼ਿਲ੍ਹਾ ਹੁਨਰ ਵਿਕਾਸ ਯੋਜਨਾ ਦੇ ਤਹਿਤ 'ਦਿ ਸਰਟੀਫਿਕੇਟ ਆਫ ਐਕਸੀਲੈਂਸ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News