ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਹੋਏ ਨਤਮਤਸਕ

Friday, Jul 26, 2024 - 11:20 AM (IST)

ਹਠੂਰ (ਸਰਬਜੀਤ ਭੱਟੀ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੀਤੇ ਦਿਨੀਂ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੁੱਜੇ। ਉਨ੍ਹਾਂ ਨੇ ਸ੍ਰੀ ਸੱਚਖੰਡ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਪਰਦਾਇ ਦੇ ਮੁੱਖੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਨਾਨਕਸਰ ਸੰਪਰਦਾਇ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਬੂਟ ਪਾਲਿਸ਼ ਕਰਨ ਵਾਲੇ ਖਿਡਾਰੀ ਨੂੰ ਮਿਲ ਗਈ ਨੌਕਰੀ, ਕਰਨ ਔਜਲਾ ਵੀ ਕਰ ਚੁੱਕੇ ਨੇ ਮਦਦ

ਪੰਜਾਬ ਦੇ ਗਵਰਨਰ ਨੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਸਿੱਖ ਕੌਮ ਦਾ ਸੇਵਾ ਤੇ ਬਲੀਦਾਨ ਵਜੋਂ ਪੂਰੀ ਦੁਨੀਆਂ 'ਚ ਅਹਿਮ ਸਥਾਨ ਹੈ। ਪੰਜਾਬ ਦੇ ਰਾਜਪਾਲ ਦੀ ਆਮਦ ਨੂੰ ਲੈ ਕੇ ਪੁਲਸ ਜ਼ਿਲ੍ਹਾ ਜਗਰਾਉਂ ਦੇ ਐੱਸ.ਐੱਸ.ਪੀ. ਨਵਨੀਤ ਸਿੰਘ ਬੈੰਸ ਵੱਲੋਂ ਭਾਰੀ ਪੁਲਸ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਬਾਬਾ ਮਿਹਰ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ, ਭਾਈ ਧਰਮਿੰਦਰ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ ਅਤੇ ਗੋਰਾ ਸਿੰਘ ਆਦਿ ਹਾਜ਼ਰ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News