ਭਲਕੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਆਉਣਗੇ ਰਾਜਪਾਲ ਪੁਰੋਹਿਤ
Sunday, Feb 25, 2024 - 12:21 PM (IST)
ਜਲੰਧਰ (ਗੁਲਸ਼ਨ)–ਕੇਂਦਰ ਸਰਕਾਰ ਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਮੋਦੀ ਨੇ 6 ਅਗਸਤ 2023 ਨੂੰ ਕੀਤਾ ਸੀ। ਹੁਣ ਦੂਜੇ ਪੜਾਅ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਫਰਵਰੀ ਨੂੰ 554 ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ ਕਰਨਗੇ।
ਇਸ ਦੇ ਲਈ 26 ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਇਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਣਗੇ। ਉਨ੍ਹਾਂ ਦੇ ਇਲਾਵਾ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਹੋਣਗੇ। ਪ੍ਰੋਗਰਾਮ ਸਵੇਰੇ ਲਗਭਗ 10.45 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਦੁਪਹਿਰ 12.20 ਵਜੇ ਪ੍ਰਧਾਨ ਮੰਤਰੀ ਪ੍ਰਾਜੈਕਟਾਂ ਦਾ ਵਰਚੁਅਲ ਨੀਂਹ ਪੱਥਰ ਰੱਖਣਗੇ ਅਤੇ ਜਨਤਾ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਨਿਗਮ ਕਮਿਸ਼ਨਰ ਬਣ ਕੇ ਅਫ਼ਸਰਾਂ ਨਾਲ ਵ੍ਹਟਸਐਪ ਰਾਹੀਂ ਇੰਝ ਕੀਤੀ ਠੱਗੀ, ਤਰੀਕਾ ਜਾਣ ਹੋਵੋਗੇ ਹੈਰਾਨ
ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਪੰਡਾਲ ਵਿਚ ਇਕ ਵੱਡੀ ਸਕ੍ਰੀਨ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਲਾਈਵ ਸਪੀਚ ਵਿਖਾਈ ਜਾਵੇਗੀ। ਉਥੇ ਹੀ ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ 211 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਵਿਚ ਸੈਕਿੰਡ ਐਂਟਰੀ ਗੇਟ, ਲਿਫਟ, ਐਸਕੇਲੇਟਰ, ਫੂਡ ਕੋਰਟ ਸਮੇਤ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਮਿਲਣਗੀਆਂ। ਵਰਣਨਯੋਗ ਹੈ ਕਿ ਕੈਂਟ ਰੇਲਵੇ ਸਟੇਸ਼ਨ ’ਤੇ ਚੱਲ ਰਿਹਾ ਕੰਮ ਅੰਤਿਮ ਪੜਾਅ ਵਿਚ ਪਹੁੰਚ ਚੁੱਕਾ ਹੈ। ਅਧਿਕਾਰੀਆਂ ਮੁਤਾਬਕ ਜੂਨ ਮਹੀਨੇ ਤਕ ਇਸਦਾ ਕੰਮ ਕੰਪਲੀਟ ਹੋ ਜਾਵੇਗਾ।
ਇਹ ਵੀ ਪੜ੍ਹੋ: ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।