ਬਾਪੂ ਸੂਰਤ ਸਿੰਘ ਖ਼ਾਲਸਾ ਪੁੱਜੇ ਘਰ, 8 ਸਾਲਾਂ ਬਾਅਦ DMC ਹਸਪਤਾਲ ਤੋਂ ਮਿਲੀ ਛੁੱਟੀ

Sunday, Mar 05, 2023 - 10:17 AM (IST)

ਲੁਧਿਆਣਾ (ਰਾਜ) : ਸਥਾਨਕ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਬਾਪੂ ਸੂਰਤ ਸਿੰਘ ਖਾਲਸਾ ਨੂੰ ਆਖ਼ਰ 8 ਸਾਲ ਬਾਅਦ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਦੇ ਇਕ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਪੁਲਸ ਦੀ ਸਖ਼ਤ ਸੁਰੱਖਿਆ 'ਚ ਐਂਬੂਲੈਂਸ ’ਚ ਉਨ੍ਹਾਂ ਨੂੰ ਘਰ ਪਹੁੰਚਾਇਆ ਗਿਆ। ਹਾਲਾਂਕਿ ਉਨ੍ਹਾਂ ਦੀ ਸਿਹਤ ’ਚ ਕਾਫੀ ਸੁਧਾਰ ਹੈ ਪਰ ਅਜੇ ਇਹ ਤੈਅ ਕੀਤਾ ਜਾਵੇਗਾ ਕਿ ਉਹ ਮੋਹਾਲੀ ’ਚ ਬੰਦੀ ਸਿੰਘਾਂ ਲਈ ਲਾਏ ਪੱਕੇ ਮੋਰਚੇ ’ਤੇ ਜਾਣਗੇ ਜਾਂ ਨਹੀਂ।

ਇਹ ਵੀ ਪੜ੍ਹੋ : ਹੋਲੀ 'ਤੇ ਰੇਲਗੱਡੀਆਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਚੱਲਣਗੀਆਂ ਸਪੈਸ਼ਲ ਟਰੇਨਾਂ

ਇੱਥੇ ਦੱਸ ਦੇਈਏ ਕਿ ਸਭ ਤੋਂ ਪਹਿਲਾਂ ਸਾਲ 2015 ’ਚ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਚੁੱਕੀ ਸੀ। ਇਸ ਤੋਂ ਬਾਅਦ ਉਹ ਭੁੱਖ-ਹੜਤਾਲ ’ਤੇ ਬੈਠ ਗਏ ਸਨ। ਇਸੇ ਦੌਰਾਨ ਉਨ੍ਹਾਂ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਛੁੱਟੀ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਮਹਿਲਾ ਕੈਦੀ ਆਪਸ 'ਚ ਭਿੜੀਆਂ, ਜਦੋਂ ਹੈੱਡ ਵਾਰਡਨ ਪੁੱਜੀ ਤਾਂ...

ਛੁੱਟੀ ਤੋਂ ਬਾਅਦ ਫਿਰ ਸੂਰਤ ਸਿੰਘ ਖਾਲਸਾ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਸੀ, ਜਿਸ ਤੋਂ ਬਾਅਦ ਸਰਕਾਰ ਵਲੋਂ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਸੀ, ਉੱਥੇ ਵੀ ਭੁੱਖ-ਹੜਤਾਲ ’ਤੇ ਰਹੇ। ਉਦੋਂ ਤੋਂ ਉਹ ਹਸਪਤਾਲ ’ਚ ਹੀ ਦਾਖ਼ਲ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News