ਬਰਗਾੜੀ ਬੇਅਦਬੀ ਕਾਂਡ ਦੀ ਸੁਣਵਾਈ 10 ਮਈ ਤੱਕ ਮੁਲਤਵੀ
Saturday, Apr 17, 2021 - 11:20 AM (IST)
ਫਰੀਦਕੋਟ (ਜ.ਬ.): ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ 2 ਦਿਨ ਬਾਅਦ 14 ਅਕਤੂਬਰ 2015 ਨੂੰ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਪੁਲਸੀ ਅੱਤਿਆਚਾਰ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਦੇ ਅਦਾਲਤ ’ਚ ਪੇਸ਼ ਨਾ ਹੋਣ ’ਤੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੈ ਪਾਲ ਸਿੰਘ ਦੀ ਅਦਾਲਤ ਨੇ ਸੁਣਵਾਈ 10 ਮਈ ਤੱਕ ਲਈ ਮੁਲਤਵੀ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਫ਼ਰੀਦਕੋਟ ਤੋਂ ਵੱਡੀ ਖ਼ਬਰ: ਸੌਂ ਰਹੇ ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਲ
ਸੈਣੀ ਦੇ ਵਕੀਲ ਨੇ ਅਦਾਲਤ ’ਚ ਪੇਸ਼ ਹੋ ਕੇ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਸੀ, ਜਿਸ ’ਤੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੈ ਪਾਲ ਸਿੰਘ ਦੀ ਅਦਾਲਤ ਨੇ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ ਅਤੇ ਸੈਣੀ ਦੇ ਵਕੀਲ ਨੇ ਅਦਾਲਤ ਵਿਚ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਸਮੁੱਚੀ ਪੜਤਾਲ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਪਰ ਉਨ੍ਹਾਂ ਨੂੰ ਫੈਸਲੇ ਦੀ ਨਕਲ ਨਹੀਂ ਮਿਲੀ, ਜੋ ਅਦਾਲਤ ਵਿਚ ਪੇਸ਼ ਕਰਨੀ ਹੈ ਅਤੇ ਉਕਤ ਕੇਸ ਵਿਚ ਹਾਈਕੋਰਟ ਨੇ ਸੁਮੇਧ ਸੈਣੀ ਦੀ ਦਰਖਾਸਤ ’ਤੇ ਬੀਤੀ 22 ਮਾਰਚ ਨੂੰ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ ਪਰ ਸਰਕਾਰ ਨੂੰ ਕਾਨੂੰਨ ਅਨੁਸਾਰ ਮਾਮਲੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦਿੱਤੀ ਹੋਈ ਹੈ।
ਇਹ ਵੀ ਪੜ੍ਹੋ: 100 ਰੁਪਏ ਨੇ ਬਦਲੀ ਦਿਹਾੜੀਦਾਰ ਦੀ ਜ਼ਿੰਦਗੀ, ਰਾਤੋ-ਰਾਤ ਬਣਿਆ ਕਰੋੜਪਤੀ