ਬਰਗਾੜੀ ਗੋਲੀਕਾਂਡ ’ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਲੜੇਗਾ ਜ਼ਿਮਨੀ ਚੋਣ

Monday, Sep 02, 2024 - 10:37 AM (IST)

ਬਰਗਾੜੀ ਗੋਲੀਕਾਂਡ ’ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਲੜੇਗਾ ਜ਼ਿਮਨੀ ਚੋਣ

ਗਿੱਦੜਬਾਹਾ (ਕਟਾਰੀਆ)- ਬਰਗਾੜੀ ਗੋਲੀਕਾਂਡ ’ਚ ਸ਼ਹੀਦ ਹੋਏ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਜ਼ਿਮਨੀ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਸੁਖਰਾਜ ਸਿੰਘ ਨੇ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਹ ਆਉਣ ਵਾਲੀ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਪੰਥਕ ਉਮੀਦਵਾਰ ਵਜੋਂ ਲੜਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ

ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਸਮੂਹ ਗਿੱਦੜਬਾਹਾ ਨਿਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਇਸ ਵਾਰ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਦਾ ਵਧ ਚੜ੍ਹ ਕੇ ਸਹਿਯੋਗ ਕਰੋ ਤਾਂ ਜੋ ਉਹ ਗਿੱਦੜਬਾਹਾ ਹਲਕੇ ਦੇ ਰਹਿੰਦੇ ਕੰਮਾਂ ਸਣੇ ਹਲਕਾ ਵਾਸੀਆਂ ਦੀ ਆਵਾਜ਼ ਬੁਲੰਦ ਕਰ ਸਕਣ।

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਇਸ ਮੌਕੇ ਕੋਮਲ ਭੁੱਲਰ, ਗੁਰਸੇਵਕ ਸਿੰਘ ਦੌਲਾ, ਨਿਰਮਲ ਸਿੰਘ ਹੁਸਨਰ, ਸੰਦੀਪ ਸਿੰਘ, ਜਸਵੀਰ ਸਿੰਘ ਗੁਰੂਸਰ, ਗੁਰਦੀਪ ਸਿੰਘ, ਠਾਣਾ ਸਿੰਘ ਜਸ ਕੋਟਲੀ ਅਬਲੂ, ਲਵਪ੍ਰੀਤ ਸਿੰਘ ਗਿੱਦੜਬਾਹਾ, ਰਾਜਵਿੰਦਰ ਸਿੰਘ ਤੇ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News