ਮੁਤਵਾਜ਼ੀ ਜਥੇਦਾਰ ਮੰਡ ਵੱਲੋਂ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ ਸਮੇਤ ਤਿੰਨ ਹੋਰ ਵਿਧਾਇਕ ਤਨਖ਼ਾਹੀਆ ਕਰਾਰ

Tuesday, Feb 08, 2022 - 04:30 PM (IST)

ਅੰਮ੍ਰਿਤਸਰ (ਅਨਜਾਣ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਲਈ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਲਗਾਏ ਗਏ ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਉਣ ਦੇ ਦੋਸ਼ ‘ਚ ਕਾਂਗਰਸ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਜ਼ੀਰਾ ਤੇ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਨੁਸਾਰ ਪੰਥ ‘ਚੋਂ ਛੇਕ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਨ੍ਹਾਂ ਮੰਤਰੀ ਅਤੇ ਵਿਧਾਇਕਾਂ ਵੱਲੋਂ ਸਾਰਾ ਦੋਸ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੜਨ ਕਾਰਣ ਉਨ੍ਹਾਂ ਨੂੰ ਬਾਰ-ਬਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਨਾ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਤਨਖ਼ਾਹੀਆਂ ਕਰਾਰ ਦਿੱਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਜਥੇਦਾਰ ਮੰਡ ਨੇ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ, ਅੰਮ੍ਰਿਤਸਰ ਅਕਾਲੀ ਦਲ ਦੇ ਹਰਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਕਾਲਾ ਤੇ ਹੋਰ ਸਾਥੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਵੀ ਕੀਤੀ। ਆਪਣੇ ਆਦੇਸ਼ ਵਿੱਚ ਬੋਲਦਿਆਂ ਜਥੇਦਾਰ ਮੰਡ ਨੇ ਕਿਹਾ ਕਿ ਬੇਅਦਬੀ ਦਾ ਇਨਸਾਫ਼ ਦੇਣ ਲਈ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਪਿਛਲੇ ਲੰਮੇ ਸਮੇਂ ਤੋਂ ਪੰਥ ਨੂੰ ਭਰੋਸਾ ਦਿੱਤਾ ਸੀ। ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਜਾਣ ਉਪਰੰਤ ਇਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸਮੁੱਚੇ ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸਿਆਸਤ ਖੇਡੀ ਹੈ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ

ਮੰਡ ਨੇ ਕਿਹਾ ਕਿ ਇਸ ਲਈ ਇਨ੍ਹਾਂ ਨੂੰ ਮਰਯਾਦਾ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਭਰੋਸਾ ਰੱਖਣ ਵਾਲੀਆਂ ਸਾਰੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਤਨਖ਼ਾਹ ਨਹੀਂ ਲਵਾਉਂਦੇ, ਓਨੀ ਦੇਰ ਤੱਕ ਇਨ੍ਹਾਂ ਨੂੰ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਸੰਗਤੀ ਇਕੱਠ ਵਿੱਚ ਬੋਲਣ ਨਾ ਦਿੱਤਾ ਜਾਵੇ ਅਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਤੇ ਕੋਈ ਮਾਣ-ਸਨਮਾਨ ਦਿੱਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਅੰਮ੍ਰਿਤਸਰ ਨੂੰ ਵੋਟ ਪਾਉਣ ਲਈ ਕਹਿਣ ‘ਤੇ ਸਿਆਸਤ ਕੀਤੀ, ਉਥੇ ਰਾਮ ਰਹੀਮ ਨੂੰ 21 ਦਿਨ੍ਹਾਂ ਲਈ ਸਰਕਾਰ ਵੱਲੋਂ ਦਿੱਤੀ ਫਰਲੋ ‘ਤੇ ਦੇਸ਼ ਦੇ ਭਵਿੱਖ ਨੂੰ ਖ਼ਤਰੇ ‘ਚ ਪਾਉਣ ਦੀ ਚਿੰਤਾ ਜ਼ਾਹਿਰ ਕੀਤੀ। ਇਸਦੇ ਨਾਲ ਹੀ ਦਿੱਲੀ ‘ਚ ਇਕ ਸਿੱਖ ਲੜਕੀ ਨਾਲ ਵਾਪਰੀ ਸ਼ਰਮਨਾਕ ਘਟਨਾ ਤੇ ਪੰਥ ਨੂੰ ਇੱਕ ਜੁੱਟ ਹੋਣ ਦੀ ਅਪੀਲ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News