ਬਰਗਾੜੀ ਮਾਮਲੇ ’ਤੇ ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਖਿਲਾਫ ਖੋਲਿ੍ਹਆ ਮੋਰਚਾ
Friday, Aug 30, 2019 - 01:11 PM (IST)
ਚੰਡੀਗੜ੍ਹ : ਬਰਗਾੜੀ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਆਪਣੀ ਹੀ ਸਰਕਾਰ ਖਿਲਾਫ ਖੁੱਲ੍ਹੇਆਮ ਸਾਹਮਣੇ ਆ ਗਏ ਹਨ ਅਤੇ ਬਰਗਾੜੀ ਕੇਸ ’ਚ ਬਣੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਖਿਲਾਫ ਜਾਂਚ ਦੀ ਮੰਗ ਕਰ ਰਹੇ ਹਨ। ਇਸ ਬਾਰੇ ਬੋਲਦਿਆਂ ਕਾਦੀਆਂ ਤੋਂ ਵਿਧਾਇਕ ਫਤਿਹ ਜੰਗ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਇਸ ਕੇਸ ਦੀ ਜਾਂਚ ਸੀ. ਬੀ. ਆਈ. ਤੋਂ ਵਾਪਸ ਲੈਣ ਤੋਂ ਬਾਅਦ ਉਨ੍ਹਾਂ ਨੂੰ ਜਾਂਚ ਕਰਨ ਦਾ ਕੋਈ ਅਧਿਕਾਰ ਨਹÄ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਐੱਸ. ਟੀ. ਐੱਫ. ਦਾ ਪੱਤਰ ਸਰਕਾਰੀ ਰੁਖ ਦੇ ਉਲਟ ਹੈ ਅਤੇ ਮੁੱਖ ਮੰਤਰੀ ਨੂੰ ਇਸ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਦਨ ਦੇ ਅਧਿਕਾਰਾਂ ਦੀ ਉਲੰਘਣਾ ਹੈ। ਇਸ ਬਾਰੇ ਬੋਲਦਿਆਂ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਮੀਡੀਆ ’ਚ ਇਹ ਮੁੱਦਾ ਚੁੱਕਣ ਦੀ ਬਜਾਏ ਉਹ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਨ ਨੂੰ ਪਹਿਲ ਦੇਣਗੇ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਬੁਲਾਰੀਆ ਨੇ ਕਿਹਾ ਹੈ ਕਿ ਅਸÄ ਲੋਕਾਂ ਪ੍ਰਤੀ ਜਵਾਬਦੇਹ ਹਾਂ ਅਤੇ ਇਸ ਮੁੱਦੇ ’ਤੇ ਹੀ ਉਨ੍ਹਾਂ ਨੇ ਅਕਾਲੀ ਦਲ ਛੱਡਿਆ ਸੀ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਬਰਗਾੜੀ ਮਾਮਲੇ ਵਰਗੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਾਇਆ ਜਾਣਾ ਚਾਹੀਦਾ ਹੈ। ਇਸ ਬਾਰੇ ਜਦੋਂ ਐੱਸ. ਟੀ. ਐੱਫ. ਦੇ ਮੁਖੀ ਪ੍ਰਮੋਦ ਕੁਮਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹÄ ਹੋ ਸਕਿਆ।