ਨਹੀਂ ਫੜਿਆ ਗਿਆ ਬਰਗਾੜੀ ਬੇਅਦਬੀ ਦਾ ‘ਮਾਸਟਰਮਾਈਂਡ’, ਗ੍ਰਿਫ਼ਤਾਰ ਕੀਤਾ ਵਿਅਕਤੀ ਨਿਕਲਿਆ ਕੋਈ ਹੋਰ

05/24/2023 6:26:26 PM

ਫਰੀਦਕੋਟ (ਜਗਤਾਰ) : ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਸਾਜ਼ਿਸ਼ਕਰਤਾ ਹੋਣ ਦੇ ਦੋਸ਼ ਵਿਚ ਬੈਂਗਲੁਰੂ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਸਗੋਂ ਕੋਈ ਹੋਰ ਹੈ। ਇਸ ਦਾ ਖ਼ੁਲਾਸਾ ਐੱਸ. ਐੱਸ. ਪੀ ਹਰਜੀਤ ਸਿੰਘ ਕੀਤਾ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਜਿਸ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਸ ਸ਼ਖਸ ਦਾ ਨਾਮ ਅਤੇ ਉਸ ਦੇ ਪਿਤਾ ਦਾ ਨਾਮ ਸੰਦੀਪ ਬਰੇਟਾ ਨਾਲ ਮਿਲਦੇ ਹਨ ਜਿਸ ਕਾਰਣ ਇਹ ਗ਼ਲਤ ਵਹਿਮੀ ਹੋਈ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਸਾਡੀ ਟੀਮ ਬਿਨਾਂ ਕਿਸੇ ਨੂੰ ਗ੍ਰਿਫ਼ਤਾਰ ਕੀਤੇ ਵਾਪਸ ਪਰਤ ਰਹੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਕੇਸ ’ਚ ਪੁਲਸ ਵਲੋਂ ਅਦਾਲਤ ’ਚ ਚਲਾਨ ਪੇਸ਼

ਦਰਅਸਲ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਏਅਰਪੋਰਟ ’ਤੇ ਸੁਰੱਖਿਆ ਕਰਮਚਾਰੀਆਂ ਵਲੋਂ ਆਪਣੀ ਹਿਰਾਸਤ ਵਿਚ ਲੈ ਲਏ ਜਾਣ ਦੀ ਖ਼ਬਰ ਤੋਂ ਬਾਅਦ ਸਥਾਨਕ ਪੁਲਸ ਪ੍ਰਸ਼ਾਸਨ ਸੰਦੀਪ ਬਰੇਟਾ ਨੂੰ ਫਰੀਦਕੋਟ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਸੀ ਅਤੇ ਪੁਲਸ ਦੀ ਇਕ ਟੀਮ ਬੈਂਗਲੁਰੂ ਲਈ ਰਵਾਨਾ ਵੀ ਹੋ ਗਈ ਸੀ। ਹੁਣ ਫਰੀਦਕੋਟ ਪੁਲਸ ਦੀ ਟੀਮ ਨੇ ਖਾਲ੍ਹੀ ਹੱਥ ਫਰੀਦਕੋਟ ਨੂੰ ਚਾਲੇ ਪਾਉਣੇ ਪਏ ਹਨ। 

ਇਹ ਵੀ ਪੜ੍ਹੋ : ਚੱਲਦੀ ਕਾਰ ’ਚ ਅਚਾਨਕ ਬਲ਼ੇ ਅੱਗ ਦੇ ਭਾਂਬੜ, ਜਿਊਂਦੀ ਸੜੀ ਵਿਆਹੁਤਾ, ਕੁੱਛੜ ਚੁੱਕਿਆ ਪੁੱਤ ਵੀ ਝੁਲਸਿਆ

ਕੀ ਸੀ ਬਰਗਾੜੀ ਬੇਅਦਬੀ ਮਾਮਲਾ

ਇੱਥੇ ਇਹ ਦੱਸਣਯੋਗ ਹੈ ਕਿ ਸਾਲ 2015 ’ਚ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਕਰਨ ਉਪਰੰਤ 12 ਅਕਤੂਬਰ 2015 ਨੂੰ ਸ੍ਰੀ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਬਰਗਾੜੀ ਦੀਆਂ ਗਲੀਆਂ ’ਚ ਖਿਲਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਬੋਰਡ ’ਤੇ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਵੀ ਲਗਾ ਦਿੱਤੇ ਗਏ ਸਨ। ਇਸ ਮਾਮਲੇ ’ਚ ਦਰਜ ਮੁਕੱਦਮਾ ਨੰਬਰ 128 ਤਹਿਤ 6 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਬੇਅਦਬੀ ਮਾਮਲੇ ’ਚ ਦਰਜ 3 ਮੁਕੱਦਮਿਆਂ ’ਚ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਦੇ ਪੁਲਸ ਹੱਥੇ ਨਾ ਚੜ੍ਹਨ ’ਤੇ ਮਾਣਯੋਗ ਅਦਾਲਤ ਵਲੋਂ ਇਨ੍ਹਾਂ ਤਿੰਨਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਮੌਤ ਨੂੰ ਗਲ਼ ਲਾਉਣ ਤੋਂ ਪਹਿਲਾਂ ਪਤਨੀ, ਧੀ ਤੇ ਪੁੱਤ ਤੋਂ ਮੰਗੀ ਮੁਆਫ਼ੀ, ਖ਼ੁਦਕੁਸ਼ੀ ਨੋਟ ਪੜ੍ਹ ਕੇ ਹੈਰਾਨ ਰਹਿ ਗਿਆ ਪਰਿਵਾਰ

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ’ਚ ਮਾਣਯੋਗ ਫਰੀਦਕੋਟ ਅਦਾਲਤ ਵਲੋਂ 21 ਜੁਲਾਈ 2021 ਨੂੰ ਇਨ੍ਹਾਂ ਤਿੰਨਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਕੇ 30 ਜੁਲਾਈ 2021 ਨੂੰ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਪੁਲਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਇਨ੍ਹਾਂ ਤਿੰਨਾਂ ਦਾ ਕੋਈ ਸੁਰਾਗ ਨਾ ਲੱਗਣ ਦੀ ਸੂਰਤ ’ਚ ਮਾਣਯੋਗ ਅਦਾਲਤ ਵਲੋਂ 30 ਜੁਲਾਈ 2021 ਨੂੰ ਦੁਬਾਰਾ ਇਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ 9 ਅਗਸਤ 2021 ਤਕ ਅਦਾਲਤ ’ਚ ਪੇਸ਼ ਕਰਨ ਲਈ ਆਖਿਆ ਗਿਆ ਸੀ।

ਇਹ ਵੀ ਪੜ੍ਹੋ : ਹੈਵਾਨ ਬਣਿਆ ਪਿਓ, ਦਿਲ ਕੰਬਾਅ ਦੇਵੇਗੀ 5 ਤੇ 7 ਸਾਲ ਦੇ ਪੁੱਤਾਂ ਨਾਲ ਕੀਤੀ ਇਹ ਵਾਰਦਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News