ਪੰਜਾਬ ''ਚ ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਾਰੇ ਕੀ ਬੋਲੇ ਕੈਬਨਿਟ ਮੰਤਰੀ ਗੋਇਲ? (ਵੀਡੀਓ)

Thursday, Jul 10, 2025 - 12:05 PM (IST)

ਪੰਜਾਬ ''ਚ ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਾਰੇ ਕੀ ਬੋਲੇ ਕੈਬਨਿਟ ਮੰਤਰੀ ਗੋਇਲ? (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਛੇਤੀ ਹੀ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ ਹੈ। ਇਸ ਬਾਰੇ ਅੱਜ ਹੋਣ ਜਾ ਰਹੀ ਕੈਬਨਿਟ ਦੀ ਮੀਟਿੰਗ ਵਿਚ ਵਿਸਥਾਰਤ ਚਰਚਾ ਕੀਤੀ ਜਾ ਸਕਦੀ ਹੈ ਤੇ ਭਲਕੇ ਇਸ ਨੂੰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਇਸ ਬਾਰੇ ਅੱਜ 'ਜਗ ਬਾਣੀ' ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 14 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ! ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਇਸ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਕਾਨੂੰਨ ਬਾਰੇ ਪੰਜਾਬ ਕੈਬਨਿਟ ਮੀਟਿੰਗ ਵਿਚ ਵਿਚਾਰ ਹੋਵੇਗਾ, ਉਸ ਮਗਰੋਂ ਹੀ ਇਸ ਬਾਰੇ ਖੁੱਲ੍ਹ ਕੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੇ ਨਿੱਜੀ ਵਿਚਾਰ ਹਨ ਕਿ ਕਿਸੇ ਵੀ ਧਰਮ ਜਾਂ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਸਾਡੇ ਮਹਾਨ ਗ੍ਰੰਥਾਂ ਅਤੇ ਹਰ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ। ਕਿਸੇ ਵੀ ਧਰਮ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ। ਜੇ ਕੋਈ ਬੇਅਦਬੀ ਕਰਨ ਬਾਰੇ ਸੋਚਦਾ ਵੀ ਹੈ ਤਾਂ ਉਸ ਦੇ ਮਨ ਵਿਚ ਡਰ ਹੋਵੇ ਕਿ ਜੇ ਉਸ ਨੇ ਇਹ ਹਿਮਾਕਤ ਕੀਤੀ ਤਾਂ ਉਸ ਨੂੰ ਸਖ਼ਤ ਸਜ਼ਾ ਮਿਲੇਗੀ। 

ਇਹ ਖ਼ਬਰ ਵੀ ਪੜ੍ਹੋ - Punjab: ਬੋਰੇ 'ਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ ਸਨਸਨੀਖੇਜ਼ ਖ਼ੁਲਾਸਾ, ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਪੂਰਾ ਮਾਮਲਾ

ਇਸ ਤੋਂ ਇਲਾਵਾ ਡੈਮਾਂ 'ਤੇ CISF ਦੀ ਤਾਇਨਾਤੀ ਦੇ ਵਿਰੋਧ ਵਿਚ ਉਨ੍ਹਾਂ ਕਿਹਾ ਕਿ ਇਸ ਦੀ ਕੋਈ ਲੋੜ ਨਹੀਂ। ਪੰਜਾਬ ਪੁਲਸ ਪੂਰੀ ਤਰ੍ਹਾਂ ਸਮਰੱਥ ਹੈ ਤੇ ਉਸ ਨੇ ਪੰਜਾਬ ਦੇ ਉੱਪਰ ਆਏ ਹਰ ਖ਼ਤਰੇ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਇਸ ਲਈ ਪੰਜਾਬ 'ਤੇ ਬੇਵਜ੍ਹਾ ਵਾਧੂ ਬੋਝ ਨਾ ਪਾਇਆ ਜਾਵੇ। ਇਸ ਲਈ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News