ਜ਼ਿਲਾ ਪ੍ਰਧਾਨ ਢਿੱਲੋਂ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ

04/23/2019 10:45:37 AM

ਸ੍ਰੀ ਆਨੰਦਪੁਰ ਸਾਹਿਬ (ਸੱਜਣ ਸੈਣੀ)— ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਰਿਟਰਨਿੰਗ ਅਧਿਕਾਰੀ ਵੱਲੋਂ ਜ਼ਿਲਾ ਰੂਪਨਗਰ ਦੇ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਨੋਟਿਸ ਜਾਰੀ ਕੀਤਾ ਗਿਆ ਹੈ। ਬਰਿੰਦਰ ਸਿੰਘ ਢਿੱਲੋਂ ਨੂੰ 48 ਘੰਟਿਆਂ 'ਚ ਜਵਾਬ ਦੇਣਾ ਹੈ। ਕਾਂਗਰਸ ਜ਼ਿਲਾ ਪ੍ਰਧਾਨ ਨੂੰ ਇਹ ਨੋਟਿਸ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਸਰਕਾਰੀ ਬਿਜਲੀ ਦੇ ਖੰਭਿਆ ਅਤੇ ਸਰਕਾਰੀ ਇਮਾਰਤਾਂ ਅਤੇ  ਚੋਣ ਪ੍ਰਚਾਰ ਦੀ ਸਮੱਗਰੀ ਲਗਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਜਾਰੀ ਕੀਤਾ ਗਿਆ ਹੈ। 


ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਧਿਕਾਰੀ ਸੁਮਿਤ ਜਾਰੰਗਲ ਨੇ ਦੱਸਿਆ ਕਿ ਜ਼ਿਲਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਾਲ-ਨਾਲ ਫਲੈਕਸ ਅਤੇ ਪੋਸਟਰ ਛਾਪਣ ਵਾਲੇ ਪ੍ਰਿਟਿੰਗ ਪ੍ਰੈਸ ਮਾਲਕ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਵੱਲੋਂ ਛਾਪੇ ਗਏ ਫਲੈਕਸ ਅਤੇ ਪੋਸਟਰ ਅਤੇ ਛਾਪੀ ਗਈ ਸਮੱਗਰੀ ਦੀ ਗਿਣਤੀ ਅਤੇ ਆਪਣਾ ਨਾਮ ਅਤੇ ਫੋਨ ਨੰਬਰ ਨਹੀਂ ਛਾਪਿਆ ਹੈ। 


ਦੱਸ ਦੇਈਏ ਕਿ ਜ਼ਿਲਾ ਚੋਣ ਅਧਿਕਾਰੀ ਵੱਲੋਂ ਕਾਂਗਰਸ ਦੇ ਜ਼ਿਲਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਜਾਰੀ ਕੀਤੇ ਨੋਟਿਸ ਦਾ ਢਿੱਲੋਂ ਵੱਲੋਂ 48 ਘੰਟਿਆਂ ਦੇ ਅੰਦਰ ਅੰਦਰ ਜਵਾਬ ਦੇਣਾ ਹੈ, ਜੇਕਰ ਤੈਅ ਸਮੇਂ 'ਚ ਜਵਾਬ ਨਹੀਂ ਦਿੱਤਾ ਗਿਆ ਜਾਂ ਫਿਰ ਦਿੱਤੇ ਗਏ ਜਵਾਬ ਤੋਂ ਜ਼ਿਲਾ ਚੋਣ ਅਧਿਕਾਰੀ ਸੰਤੁਸ਼ਟ ਨਹੀਂ ਹੁੰਦੇ ਤਾਂ ਜ਼ਿਲਾ ਕਾਂਗਰਸ ਪ੍ਰਧਾਨ ਢਿੱਲੋਂ ਖਿਲਾਫ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ, ਜਿਸ ਨਾਲ ਉਨ੍ਹਾਂ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ।

shivani attri

This news is Content Editor shivani attri