ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਪਰਵਾਨਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

04/30/2022 9:37:25 PM

ਪਟਿਆਲਾ (ਕਵਲਜੀਤ ਕੰਬੋਜ)- ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਦੋਸ਼ੀ ਮੰਨੇ ਜਾਂਦੇ ਬਰਜਿੰਦਰ ਪਰਵਾਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਹਿਰ 'ਚ ਸ਼ੁਕਰਵਾਰ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਪਟਿਆਲਾ ਪੁਲਸ ਨੇ ਕਾਰਵਾਈ ਕਰਦੇ ਹੋਏ ਥਾਣਾ ਕੋਤਵਾਲੀ ਅਤੇ ਥਾਣਾ ਲਾਹੌਰੀ ਗੇਟ ਵਿਚ ਕੁਲ 6 ਕੇਸ ਦਰਜ ਕੀਤੇ ਹਨ। ਜਿਨ੍ਹਾਂ 'ਚ 25 ਵਿਅਕਤੀਆਂ ਨੂੰ ਨਾਮ ਨਾਲ ਨਾਜ਼ਮਦ ਕੀਤਾ ਗਿਆ ਹੈ ਅਤੇ ਬਾਕੀਆਂ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PSPCL ਨੇ ਜਾਅਲੀ ਟ੍ਰਾਂਸਫਾਰਮਰ ਲਗਾ ਕੇ ਨਜਾਇਜ਼ ਟਿਊਬਵੈੱਲ ਚਲਾਉਣ 'ਤੇ ਠੋਕਿਆ 4.38 ਲੱਖ ਜੁਰਮਾਨਾ

ਇਸ ਦੀ ਪੁਸ਼ਟੀ ਪ੍ਰੈੱਸ ਕਾਨਫਰੰਸ ਕਰ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਸਾਂਝੇ ਤੌਰ ’ਤੇ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮਾਨਸਾ 'ਚ 8 ਐੱਸ. ਐੱਚ. ਓਜ਼ ਦੇ ਕੀਤੇ ਗਏ ਤਬਾਦਲੇ

ਸਿਵਲ ਅਤੇ ਪੁਲਸ ਪ੍ਰਸਾਸ਼ਨ ਨੇ ਸਾਫ ਕਰ ਦਿੱਤਾ ਹੈ ਕਿਸੇ ਨੂੰ ਵੀ ਸ਼ਹਿਰ 'ਚ ਮਾਹੌਲ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸ਼ਹਿਰ 'ਚ ਸ਼ਾਂਤੀ ਸਥਾਪਤ ਕਰਨ ਦੇ ਲਈ ਪਟਿਆਲਾ ਪੁਲਸ ਦੇ ਜਵਾਨਾਂ ਤੋਂ ਇਲਾਵਾ ਬਾਕੀ ਵਿੰਗਾਂ ਦੀ ਫੋਰਸ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂਕਿ ਹਰੀਸ਼ ਸਿੰਗਲਾ ਦਾ ਦੋ ਦਿਨਾਂ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ਹਿੰਸਾ ਮਾਮਲੇ 'ਚ ਅਦਾਲਤ ਨੇ ਸਿੰਗਲਾ ਨੂੰ 2 ਦਿਨ ਲਈ ਪੁਲਸ ਰਿਮਾਂਡ 'ਤੇ ਭੇਜਿਆ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Karan Kumar

This news is Content Editor Karan Kumar