ਪਟਿਆਲਾ ਹਿੰਸਾ ਮਾਮਲੇ 'ਚ ਪਰਵਾਨਾ ਦੀ ਪੇਸ਼ੀ, ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

Monday, May 09, 2022 - 03:44 PM (IST)

ਪਟਿਆਲਾ ਹਿੰਸਾ ਮਾਮਲੇ 'ਚ ਪਰਵਾਨਾ ਦੀ ਪੇਸ਼ੀ, ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਪਟਿਆਲਾ : ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ : ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੁਲਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਪੁਲਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲਾ, ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਬਰਾਮਦ ਕੀਤੇ ਹਥਿਆਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News