ਬਰਨਾਲਾ ਰੈਲੀ : ਪੰਡਾਲ ’ਚ ਲਾਈਆਂ 20 ਹਜ਼ਾਰ ਕੁਰਸੀਆਂ
Saturday, Jan 19, 2019 - 03:30 PM (IST)

ਬਰਨਾਲਾ (ਪੁਨੀਤ ਮਾਨ) : ਦਿੱਲੀ ਦੇ ਮੁਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ 20 ਜਨਵਰੀ ਨੂੰ ਬਰਨਾਲਾ 'ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਆਪ ਪਾਰਟੀ ਦੇ ਐੱਮ.ਐੱਲ.ਏ. ਗੁਰਮੀਤ ਸਿੰਘ ਮੀਤ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਸ ਰੈਲੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜੋ ਅੱਜ ਮੁਕੰਮਲ ਹੋ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਸਾਰੇ ਵਿਧਾਇਕਾਂ ਦੀਆਂ ਡਿਊਟੀਆਂ ਵੀ ਹਲਕੇ 'ਚ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਡਾਲ 'ਚ 20000 ਕੁਰਸੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਇਸ ਰੈਲੀ 'ਚ 1 ਲੱਖ ਤੋਂ ਵੀ ਜ਼ਿਆਦਾ ਲੋਕ ਹਿੱਸਾ ਲੈਣਗੇ।