ਬਰਨਾਲਾ: ਕੇਜਰੀਵਾਲ ਦਾ ਰੋਡ ਸ਼ੋਅ ਰਿਹਾ ਫਿੱਕਾ, ਆਮ ਲੋਕਾਂ ਨਾਲੋਂ ਪੁਲਸ ਦੀ ਆਮਦ ਜ਼ਿਆਦਾ

Tuesday, May 14, 2019 - 02:01 PM (IST)

ਬਰਨਾਲਾ: ਕੇਜਰੀਵਾਲ ਦਾ ਰੋਡ ਸ਼ੋਅ ਰਿਹਾ ਫਿੱਕਾ, ਆਮ ਲੋਕਾਂ ਨਾਲੋਂ ਪੁਲਸ ਦੀ ਆਮਦ ਜ਼ਿਆਦਾ

ਸ਼ੇਰਪੁਰ (ਅਨੀਸ਼) : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਬਰਨਾਲਾ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ ਪਰ ਕੇਜਰੀਵਾਲ ਦਾ ਰੋਡ ਸ਼ੋਅ ਬਿਲਕੁੱਲ ਫਿੱਕਾ ਰਿਹਾ। ਕਿਉਂਕਿ ਲੋਕਾਂ ਵਿਚ ਰੋਡ ਸ਼ੋਅ ਨੂੰ ਲੈ ਕੇ ਕੋਈ ਖਾਸ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ। ਕੇਜਰੀਵਾਲ ਦੇ ਰੋਡ ਸ਼ੋਅ ਵਿਚ ਲੋਕਾਂ ਦੀ ਸ਼ਮੂਲੀਅਤ ਘੱਟ ਅਤੇ ਪੁਲਸ ਦੀ ਆਮਦ ਜ਼ਿਆਦਾ ਰਹੀ।

ਇਸ ਮੌਕੇ ਕੇਜਰੀਵਾਲ ਨੇ ਕਾਤਰੋਂ ਚੌਕ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ 2014 ਵਿਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਭਗਵੰਤ ਮਾਨ ਨੂੰ ਅੱਗੇ ਨਾਲੋਂ ਵੱਧ ਵੋਟਾਂ ਪਾ ਕੇ ਜਿਤਾਓ। ਇਸ ਰੋਡ ਸ਼ੋਅ ਵਿਚ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।


author

cherry

Content Editor

Related News