ਰਾਮੂਵਾਲੀਆ ਨੇ ਪੰਜਾਬ ਦੀ ਰਾਜਨੀਤੀ ''ਚ ਫਿਰ ਤੋਂ ਸਰਗਰਮ ਹੋਣ ਦੇ ਦਿੱਤੇ ਸੰਕੇਤ

02/18/2020 9:20:27 AM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸਾਬਕਾ ਸੰਸਦ ਮੈਂਬਰ ਅਤੇ ਲੋਕ ਭਲਾਈ ਪਾਰਟੀ ਦੇ ਆਗੂ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੀ ਰਾਜਨੀਤੀ 'ਚ ਫਿਰ ਤੋਂ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ ਅਤੇ ਉਨ੍ਹਾਂ ਨੇ ਪੰਜਾਬ 'ਚ ਤੀਜਾ ਫਰੰਟ ਬਣਾਉਣ ਦੀ ਵਕਾਲਤ ਕੀਤੀ, ਜਿਸ ਨਾਲ ਪੰਜਾਬ 'ਚ ਸਿਆਸੀ ਹਲਚਲ ਤੇਜ਼ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਕਿ ਉਹ 23 ਫਰਵਰੀ ਨੂੰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰੱਖੀ ਗਈ ਰੈਲੀ 'ਚ ਸ਼ਾਮਲ ਹੋਣਗੇ।

ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਨਾਲ ਬੇਵਫਾਈ ਕੀਤੀ ਹੈ। ਪੰਜਾਬ ਦਾ ਨੌਜਵਾਨ ਨਸ਼ੇ ਦੀ ਦਲਦਲ 'ਚ ਡੁੱਬ ਰਿਹਾ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ, ਜਿਸ ਕਾਰਣ ਨੌਜਵਾਨ ਵਿਦੇਸ਼ ਵੱਲ ਰੁਖ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਤਾਂ ਆਪਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਤਿੰਨ ਦਿਨਾਂ ਤੱਕ ਮਿਲਣ ਦਾ ਸਮਾਂ ਨਹੀਂ ਦਿੱਤਾ, ਉਹ ਆਮ ਲੋਕਾਂ ਨੂੰ ਕੀ ਮਿਲੇਗਾ। ਸੁਖਬੀਰ ਬਾਦਲ ਵੀ ਪੰਜਾਬ ਦੀ ਰਾਜਨੀਤੀ 'ਚ ਫੇਲ ਹੋ ਗਿਆ ਹੈ ਕਿਉਂਕਿ ਉਸ ਨੇ ਅਮੀਰੀ ਦੇਖੀ ਹੈ। ਇਸ ਲਈ ਉਸ ਨੂੰ ਆਮ ਲੋਕਾਂ ਦੀਆਂ ਤਕਲੀਫਾਂ ਦਾ ਕੁਝ ਵੀ ਪਤਾ ਨਹੀਂ। ਸੁਖਦੇਵ ਸਿੰਘ ਢੀਂਡਸਾ ਸਹੀ ਆਖਦੇ ਹਨ ਕਿ ਬਾਦਲਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਦੀ ਜ਼ਰੂਰਤ ਹੈ।

cherry

This news is Content Editor cherry