CAA ਦੇ ਖਿਲਾਫ ਵਾਲਮੀਕਿ ਭਾਈਚਾਰੇ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Sunday, Feb 23, 2020 - 04:06 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) – ਸੀ. ਏ. ਏ. ਕਾਨੂੰਨ ਦੇ ਵਿਰੋਧ ’ਚ ਵਾਲਮੀਕੀ ਭਾਈਚਾਰੇ ਵਲੋਂ ਭਗਵਾਨ ਵਾਲਮੀਕ ਚੌਂਕ ’ਚ ਜ਼ੋਰਦਾਰ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਪੱਤਰਕਾਰ ਨੂੰ ਸੰਬੋਧਨ ਕਰਦਿਆਂ ਵਾਲਮੀਕਿ ਭਾਈਚਾਰੇ ਦੇ ਆਗੂ ਗੁਲਸ਼ਨ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਇਹ ਕਾਨੂੰਨ ਲਿਆਂਦਾ ਗਿਆ ਹੈ, ਕਾਲਾ ਕਾਨੂੰਨ ਹੈ। ਇਸ ਨਾਲ ਦੇਸ਼ ’ਚ ਫਿਰਕਾਪ੍ਰਸਤੀ ਵਧੇਗੀ, ਜਦੋਂਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ। ਇਥੇ ਸਾਰੇ ਸਮੁਦਾਇਆਂ ਦੇ ਲੋਕਾਂ ਨੂੰ ਇਕੋ ਜਿਹਾ ਅਧਿਕਾਰ ਮਿਲਿਆ ਹੋਇਆ ਹੈ ਪਰ ਇਸ ਕਾਨੂੰਨ ਨਾਲ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਾਲੇ ਕਾਨੂੰਨ ਨੂੰ ਫੌਰੀ ਤੌਰ 'ਤੇ ਵਾਪਸ ਲਿਆ ਜਾਵੇ।