ਜ਼ਿਲਾ ਬਰਨਾਲਾ ''ਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਆਇਆ ਸਾਹਮਣੇ

Tuesday, Apr 14, 2020 - 03:30 PM (IST)

ਜ਼ਿਲਾ ਬਰਨਾਲਾ ''ਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਆਇਆ ਸਾਹਮਣੇ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਜ਼ਿਲਾ ਬਰਨਾਲਾ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ.ਓ. ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਪਿੰਡ ਧਨੇਰ ਤੋਂ ਇਕ ਕਰੋਨਾ ਵਾਇਰਸ ਦਾ ਸ਼ੱਕੀ ਮਰੀਜ ਸਾਹਮਣੇ ਆਇਆ ਹੈ। ਉਸਦੇ ਸੈਂਪਲ ਲੈ ਕੇ ਟੈਸਟ ਲਈ ਲੈਬੋਰਟਰੀ ਵਿਚ ਭੇਜੇ ਜਾ ਰਹੇ ਨੇ।

ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 183 ਤੱਕ ਪੁੱਜਾ
ਜ਼ਿਕਰਯੋਗ ਹੈ ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ ਅਤੇ ਹੁਣ ਤੱਕ ਕੁਲ 182 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ ਸਭ ਤੋਂ ਵੱਧ 56 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਦਕਿ ਦੂਜੇ ਨੰਬਰ 'ਤੇ ਜਲੰਧਰ ਹੈ, ਜਿੱਥੋਂ ਹੁਣ ਤੱਕ24 ਸਾਹਮਣੇ ਆ ਚੁੱਕੇ ਹਨ। ਪਠਾਨਕੋਟ ਤੋਂ 22, ਨਵਾਂਸ਼ਹਿਰ ਤੋਂ 19, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ 11-11 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਗੁਰਦਾਸਪੁਰ ਤੋਂ 1,  ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 13 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।


author

Shyna

Content Editor

Related News