ਕਰਜ਼ੇ ਦੀ ਬਲੀ ਚੜ੍ਹਿਆ ਇਕ ਹੋਰ ਕਿਸਾਨ

Wednesday, Feb 13, 2019 - 04:52 PM (IST)

ਕਰਜ਼ੇ ਦੀ ਬਲੀ ਚੜ੍ਹਿਆ ਇਕ ਹੋਰ ਕਿਸਾਨ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)  : ਬਰਨਾਲਾ 'ਚ ਇਕ ਹੋਰ ਕਿਸਾਨ ਵਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਾਧੂ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸੰਧੂ ਕਲਾਂ ਥਾਣਾ ਭਦੌੜ ਦੇ ਸਿਰ 8 ਲੱਖ ਦਾ ਕਰਜ਼ਾ ਸੀ, ਜਿਸ ਕੋਲ ਸਿਰਫ 1 ਕਨਾਲ ਜ਼ਮੀਨ ਬਾਕੀ ਬਚੀ ਸੀ। ਢਾਈ ਕਿੱਲੇ ਜ਼ਮੀਨ ਪਹਿਲਾਂ ਕਰਜ਼ੇ ਕਾਰਨ ਉਸ ਨੇ ਵੇਚ ਦਿੱਤੀ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਉਸ ਨੇ ਆਪਣੇ ਘਰ 'ਚ ਹੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ।


author

Baljeet Kaur

Content Editor

Related News