ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ
Tuesday, May 21, 2019 - 01:47 PM (IST)

ਬਰਨਾਲਾ (ਕਮਲਜੀਤ) : ਬਰਨਾਲਾ ਜ਼ਿਲੇ ਦੇ ਪਿੰਡ ਮੰਗੇਵਾਲ ਵਿਚ ਇਕ ਨੌਜਵਾਨ ਸੰਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਬੀਮਾਰ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਸੰਦੀਪ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।