ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਪਰਿਵਾਰ ਨੇ ਤਿੰਨ ਦਿਨ ਤੱਕ ਬਣਾ ਰੱਖਿਆ ਬੰਦੀ, ਢਾਹੇ ਤਸ਼ੱਦਦ

Saturday, Feb 22, 2020 - 11:42 AM (IST)

ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਪਰਿਵਾਰ ਨੇ ਤਿੰਨ ਦਿਨ ਤੱਕ ਬਣਾ ਰੱਖਿਆ ਬੰਦੀ, ਢਾਹੇ ਤਸ਼ੱਦਦ

ਬਰਨਾਲਾ : ਰਾਏਕੋਟ ਰੋਡ 'ਤੇ ਰਹਿਣ ਵਾਲੇ ਇਕ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ। ਉਥੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤਿੰਨ ਦਿਨ ਤੱਕ ਘਰ 'ਚ ਬੰਦੀ ਬਣਾ ਕੇ ਡੰਡਿਆਂ, ਬੈਲਟ ਅਤੇ ਬੇਸਬੈਟ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬਾਅਦ 'ਚ ਪਰਿਵਾਰ ਵਾਲਿਆਂ ਨੇ ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ।

ਪੀੜਤ ਨੇ ਦੱਸਿਆ ਕਿ ਉਸ ਦੀ ਸ਼ਹਿਰ ਦੀ ਇਕ ਕੁੜੀ ਨਾਲ ਦੋਸਤੀ ਸੀ, ਜਿਸ ਨੂੰ ਤਿੰਨ ਦਿਨ ਪਹਿਲਾਂ ਮਿਲਣ ਉਸ ਦੇ ਘਰ ਗਿਆ ਸੀ। ਇਸ ਦੌਰਾਨ ਕੁੜੀ ਦੇ ਪਰਿਵਾਰ ਵਾਲਿਆਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਇਕ ਕਮਰੇ 'ਚ ਬੰਦ ਕਰ ਦਿੱਤਾ। ਉਸ ਨੇ ਦੱਸਿਆ ਕਿ ਤਿੰਨ ਦਿਨ ਤੱਕ ਕੁਝ ਖਾਣ ਪੀਣ ਨੂੰ ਨਹੀਂ ਦਿੱਤਾ ਅਤੇ ਮਾਰ ਕੇ ਨਹਿਰ 'ਚ ਸੁੱਟਣ ਦੀ ਗੱਲ ਕਹੀ। ਇਸ ਸਬੰਧੀ ਇਕ ਹਿੰਦੀ ਅਖਬਾਰ ਨੂੰ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਮਾਮਲੇ ਦੀ ਡਾਕਟਰੀ ਰਿਪੋਰਟ ਆਉਣ ਅਤੇ ਪੀੜਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News