ਗੁਰਮੀਤ ਹੇਅਰ ਨੇ ਸਿੱਧੂ ਨੂੰ ''ਆਪ'' ''ਚ ਆਉਣ ਦਾ ਦਿੱਤਾ ਸੱਦਾ!

07/14/2019 5:14:29 PM

ਬਰਨਾਲਾ (ਪੁਨੀਤ ਮਾਨ) : ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿਚ ਹਲਚਲ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਹੈ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਹੇਅਰ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਇਕ ਇਮਾਨਦਾਰ ਲੀਡਰ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਹੈ, ਇਸ ਲਈ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ 'ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਨਵਜੋਤ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਉਹ ਜਲਦ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਣਗੇ।

cherry

This news is Content Editor cherry