780 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ

Monday, Sep 16, 2019 - 02:49 PM (IST)

780 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸੀ.ਆਈ.ਏ. ਸਟਾਫ ਬਰਨਾਲਾ ਨੇ ਇਕ ਗੱਡੀ 'ਚੋਂ 780 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਬਰਨਾਲਾ ਪੁਲਸ ਅਧਿਕਾਰੀ ਸਰੀਫ ਖਾਨ ਨੇ ਦੱਸਿਆ ਕਿ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਜਦੋਂ ਪੁਲਸ ਪਾਰਟੀ ਬੱਸ ਸਟੈਂਡ ਧਨੌਲਾ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਸਿੰਘ ਉਰਫ ਜਸ ਵਾਸੀ ਪੰਧੇਰ, ਅਮਨਦੀਪ ਸਿੰਘ ਵਾਸੀ ਝੁਨੀਰ ਜ਼ਿਲਾ ਮਾਨਸਾ ਨੇ ਆਪਣੇ ਸਾਥੀਆਂ ਨਾਲ ਰਲਕੇ ਗਿਰੋਹ ਬਣਾਇਆ ਹੋਇਆ ਹੈ, ਜੋ ਇਕ ਗੱਡੀ ਵਿਚ ਸ਼ਰਾਬ ਸਪਲਾਈ ਕਰਨ ਦੇ ਆਦੀ ਹਨ। ਜੇਕਰ ਪੁਲ ਨਹਿਰ ਭੈਣੀ ਮਹਿਰਾਜ ਵਿਖੇ ਚੈਕਿੰਗ ਕੀਤੀ ਜਾਵੇ ਤਾਂ ਇਹ ਵਿਅਕਤੀ ਕਾਬੂ ਆ ਸਕਦੇ ਹਨ। ਸੂਚਨਾ ਦੇ ਅਧਾਰ 'ਤੇ ਕੇਸ ਦਰਜ ਕਰਕੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਕੁੱਲ 780 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।


author

Baljeet Kaur

Content Editor

Related News