3 ਮਹੀਨੇ ਪਹਿਲਾਂ ਲਾਪਤਾ ਹੋਏ ਜਵਾਨ ਸਤਵਿੰਦਰ ਸਿੰਘ ਨੂੰ ਦਿੱਤਾ ਗਿਆ ਸ਼ਹੀਦ ਦਾ ਦਰਜਾ
Monday, Oct 19, 2020 - 04:05 PM (IST)
ਬਰਨਾਲਾ (ਸੁਨੀਲ) : 22 ਜੁਲਾਈ ਨੂੰ ਅਰੁਣਾਚਲ ਪ੍ਰਦੇਸ਼ ਚੀਨ ਸਰਹੱਦ 'ਤੇ ਲਾਪਤਾ ਹੋਏ ਜਵਾਨ ਸਤਵਿੰਦਰ ਸਿੰਘ ਨੂੰ ਫੌਜ ਵਲੋਂ ਸ਼ਹੀਦ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਚੱਲਦਿਆ ਪਿੰਡ ਕੁਤਬਾ 'ਚ ਸ਼ਹੀਦ ਸਤਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆ ਅੰਤਿਮ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀਆਂ ਸਮੇਤ ਬਰਨਾਲਾ ਸਿਵਲ ਪ੍ਰਸ਼ਾਸਨ, ਰਾਜਨੀਤਿਕ ਨੇਤਾਵਾਂ ਸਮੇਤ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਨੇ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ 500000 ਸਹਾਇਤਾ ਦੇਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ : ਕਾਰਡ ਦੇਣ ਜਾ ਰਹੇ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ 'ਚ ਮੌਤ
ਇਥੇ ਦੱਸ ਦੇਈਏ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਤਬਾ ਦਾ 20 ਸਾਲਾ ਫ਼ੌਜੀ ਸਤਵਿੰਦਰ ਸਿੰਘ ਅਰੁਣਾਚਲ ਪ੍ਰਦੇਸ਼ ਚੀਨ ਸਰਹੱਦ 'ਤੇ ਇਕ ਲਕੜੀ ਦੇ ਪੁਲ ਤੋਂ ਡਿੱਗਣ ਤੋਂ ਬਾਅਦ ਲਾਪਤਾ ਹੋ ਗਿਆ ਸੀ, ਜਿਸ ਦੀ ਲਗਾਤਾਰ ਤਲਾਸ਼ ਕੀਤੀ ਜਾ ਰਹੀ ਸੀ। ਤਲਾਸ਼ ਨੂੰ ਖ਼ਤਮ ਕਰਦੇ ਹੋਏ ਅੱਜ ਸਤਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਗਿਆ। ਇਸ ਘਟਨਾ ਦੇ ਅੱਜ ਤਿੰਨ ਮਹੀਨੇ ਬੀਤ ਜਾਣ ਦੇ ਬਾਅਦ ਜਵਾਨੀ ਸਤਵਿੰਦਰ ਸਿੰਘ ਦੀ ਮਾਤਾ-ਪਿਤਾ ਅਤੇ ਭੈਣ-ਭਰਾ ਦੇ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ। ਸਤਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਨਹੀਂ ਮਿਲਿਆ, ਜਿਸ ਕਾਰਨੇ ਉਸ ਦੇ ਪਰਿਵਾਰ ਨੂੰ ਆਸ ਹੈ ਕਿ ਇਕ ਨਾ ਇਕ ਦਿਨ ਉਹ ਵਾਪਸ ਜਰੂਰ ਆਵੇਗਾ।
ਇਹ ਵੀ ਪੜ੍ਹੋ : ਦਿਲ ਨੂੰ ਦਹਿਲਾ ਦੇਣ ਵਾਲੀ ਵਾਰਦਾਤ: ਨਾਬਾਲਗ ਨਾਲ ਜਬਰ-ਜ਼ਿਨਾਹ ਤੋਂ ਬਾਅਦ ਥੜ੍ਹ ਤੋਂ ਵੱਖ ਕੀਤਾ ਸਿਰ