ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

02/11/2019 10:10:45 AM

ਬਰਨਾਲਾ (ਪੁਨੀਤ)— ਬਰਨਾਲਾ ਦੇ ਪਿੰਡ ਪੱਤੀ ਸੇਖਵਾਂ ਦੇ ਕਿਸਾਨ ਜਗਵਿੰਦਰ ਸਿੰਘ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨ ਜਗਵਿੰਦਰ ਸਿੰਘ 'ਤੇ ਬੈਂਕ ਦਾ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਨੂੰ ਚੁਕਾ ਨਾਲ ਸਕਣ ਕਾਰਨ ਬੈਂਕ ਵੱਲੋਂ ਉਸ ਦੇ ਘਰ 'ਤੇ ਕਬਜ਼ਾ ਕਰ ਲਿਆ ਗਿਆ। ਬੈਂਕ ਦੇ ਕਬਜ਼ੇ ਤੋਂ ਬਾਅਦ ਜਗਵਿੰਦਰ ਸਿੰਘ ਆਪਣੀ ਪਤਨੀ ਸਮੇਤ ਘਰ ਖਾਲ੍ਹੀ ਕਰਕੇ ਚਲਾ ਗਿਆ ਸੀ ਅਤੇ ਕੁੱਝ ਸਮੇਂ ਬਾਅਦ ਜਗਵਿੰਦਰ ਸਿੰਘ ਨੇ ਘਰ 'ਤੇ ਲੱਗਾ ਤਾਲਾ ਤੋੜ ਕੇ ਦੁਬਾਰਾ ਕਬਜ਼ਾ ਕਰ ਲਿਆ ਅਤੇ ਉਸ ਨੇ ਆਪਣੀ ਪਤਨੀ ਨੂੰ ਜ਼ਮੀਨ ਵੇਚ ਕੇ ਕਰਜ਼ਾ ਉਤਾਰਨ ਦੀ ਗੱਲ ਕਹੀ ਪਰ ਉਸ ਦੀ ਪਤਨੀ ਨੇ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਜਗਵਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਕੁੱਝ ਜ਼ਮੀਨ ਆਪਣੀ ਪਤਨੀ ਦੇ ਨਾਂ ਕਰਵਾਈ ਸੀ ਅਤੇ ਉਹ ਉਸ ਜ਼ਮੀਨ ਨੂੰ ਵੇਚ ਕੇ ਆਪਣਾ ਕਰਜ਼ਾ ਉਤਾਰਨਾ ਚਾਹੁੰਦਾ ਸੀ ਪਰ ਉਸ ਦੀ ਪਤਨੀ ਆਪਣੇ ਸਾਥੀ ਦਾ ਕਰਜ਼ਾ ਉਤਾਰਨ ਦੀ ਜ਼ਿੱਦ ਕਰ ਰਹੀ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਜਗਵਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਉਸ ਦੇ ਇਕ ਹੋਰ ਸਾਥੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਗਵਿੰਦਰ ਸਿੰਘ ਦੀ ਮਾਂ ਹਰਬੰਸ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਪਤਨੀ ਅਤੇ ਉਸ ਦੇ ਸਾਥੀ ਵਿਰੁੱਧ 306 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

cherry

This news is Content Editor cherry