ਕੋਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ
Wednesday, Feb 19, 2020 - 02:04 PM (IST)

ਬਰਨਾਲਾ (ਪੁਨੀਤ) : ਬਰਨਾਲਾ ਦੇ ਕਸਬਾ ਧਨੌਲਾ 'ਚ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਦੇ ਮੈਨੇਜਰ ਵਲੋਂ ਸੋਸਾਇਟੀ ਦੇ ਪ੍ਰਧਾਨ ਸਮੇਤ 3 ਲੋਕਾਂ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਮੇਲ ਸਿੰਘ ਦੇ ਬੇਟੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ 'ਚ ਬਤੌਰ ਮੈਨੇਜਰ ਤਾਇਨਾਤ ਸਨ। ਉਸ ਨੇ ਦੱਸਿਆ ਕਿ ਮੰਗਲਵਾਰ ਉਨ੍ਹਾਂ ਦੇ ਦਫਤਰ 'ਚ ਇਕ ਮੀਟਿੰਗ ਸੀ, ਜਿਥੇ ਸੋਸਾਇਟੀ ਦੇ ਪ੍ਰਧਾਨ ਸਮੇਤ 3 ਲੋਕਾਂ ਨੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸਨ। ਇਸੇ ਪਰੇਸ਼ਾਨੀ ਦੇ ਚੱਲਦਿਆ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।