ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ
Tuesday, Aug 20, 2019 - 12:18 PM (IST)
![ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ](https://static.jagbani.com/multimedia/2019_6image_18_09_216341497rape.jpg)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਜ਼ਿਲਾ ਸੈਸ਼ਨ ਜੱਜ ਨੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਦਿੱਤੇ ਹਨ।
ਦੋਸ਼ੀ ਗਗਨਦੀਪ ਸਿੰਘ ਵਾਸੀ ਮਸਤੁਆਣਾ ਇਕ ਪਿੰਡ 'ਚ ਬੱਚਿਆਂ ਨੂੰ ਗੱਤਕਾ ਸਿਖਾਉਂਦਾ ਸੀ। ਇਕ ਨਾਬਾਲਗ ਲੜਕੀ ਉੁਸ ਕੋਲ ਗੱਤਕਾ ਸਿੱਖਣ ਜਾਂਦੀ ਸੀ। ਉਹ ਉਸ ਨੂੰ ਲੈ ਕੇ ਫਰਾਰ ਹੋ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਕੇ ਚਲਾਨ ਪੇਸ਼ ਕੀਤਾ। ਮਾਣਯੋਗ ਜ਼ਿਲਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਵਕੀਲ ਪਰਮਜੀਤ ਸਿੰਘ ਰਾਣੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਗਗਨਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਦਾ ਜੁਰਮਾਨਾ ਭਰਨ ਦੇ ਹੁਕਮ ਦਿੱਤੇ।