ਬਰਨਾਲਾ ''ਚ ਵੱਡੀ ਵਾਰਦਾਤ, ਔਰਤ ਦਾ ਕਤਲ ਕਰ ਸੋਨੇ ਦੇ ਗਹਿਣੇ ਲੁੱਟ ਫ਼ਰਾਰ ਹੋਏ ਲੁਟੇਰੇ
Thursday, Aug 03, 2023 - 09:20 AM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਸੰਘਣੀ ਆਬਾਦੀ ’ਚ ਦਿਨ-ਦਿਹਾੜੇ 2 ਲੁਟੇਰਿਆਂ ਨੇ ਇਕ ਔਰਤ ਦਾ ਕਤਲ ਕਰ ਦਿੱਤਾ। ਘਟਨਾ ਸਥਾਨਕ ਸੇਖਾ ਰੋਡ ਗਲੀ ਨੰਬਰ 1 ’ਚ ਬੁੱਧਵਾਰ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਜ਼ਿਕਰਯੋਗ ਹੈ ਕਿ 1 ਵਜੇ ਦੇ ਕਰੀਬ 2 ਲੁਟੇਰੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਹਨ। ਉਨ੍ਹਾਂ ਦੇ ਮੂੰਹ ਢਕੇ ਹੋਏ ਸੀ ਅਤੇ ਜਸਵੰਤ ਰਾਏ ਦੇ ਘਰ ਦਾਖਲ ਹੋ ਗਏ। ਘਰ ’ਚ ਉਸ ਦੀ ਪਤਨੀ ਮੰਜੂ ਬਾਲਾ ਇਕੱਲੀ ਸੀ। ਲੁਟੇਰਿਆਂ ਨੇ ਉਸ ਦੇ ਕੰਨਾਂ ’ਚ ਪਾਈਆਂ ਵਾਲੀਆਂ ਖੋਹ ਲਈਆਂ। ਔਰਤ ਨੇ ਜਦੋਂ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਲੁਟੇਰਿਆਂ ਨੇ ਉਸ ਦਾ ਮੂੰਹ ਬੰਦ ਕਰ ਦਿੱਤਾ ਅਤੇ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਪੰਜਾਬ 'ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਲੁਟੇਰੇ 20 ਮਿੰਟ ਤੱਕ ਘਰ ’ਚ ਦਾਖਲ ਰਹੇ ਅਤੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੰਦੇ ਰਹੇ। ਘਰ ਦੇ ਕਮਰੇ ’ਚ ਪਈਆਂ ਅਲਮਾਰੀਆਂ ਦੀ ਵੀ ਫਰੋਲਾ-ਫਰਾਲੀ ਕੀਤੀ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਲੁਟੇਰੇ ਥੋੜੀ ਦੂਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਪੀ. ਡੀ. ਰਮਨੀਸ਼ ਚੌਧਰੀ, ਡੀ. ਐੱਸ. ਪੀ. ਸਤਬੀਰ ਸਿੰਘ ਪੁਲਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਸੀ. ਸੀ. ਟੀ. ਵੀ. ਫੁਟੇ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਘਰ ’ਚ ਦਾਖਲ ਹੋਏ ਅਤੇ ਔਰਤ ਮੰਜੂ ਬਾਲਾ ਦਾ ਕਤਲ ਕਰ ਦਿੱਤਾ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਆਬੂਧਾਬੀ ਹਵਾਈਅੱਡੇ 'ਤੇ ਇਸ ਭਾਰਤੀ ਬਜ਼ੁਰਗ ਨੂੰ ਦੇਖ ਹੈਰਾਨ ਰਹਿ ਗਿਆ ਸਟਾਫ਼, ਉਮਰ ਜਾਣ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।