ਪਰਾਲੀ ਸਾੜਨ ''ਤੇ ਚਲਾਨ ਕੱਟਣ ਆਈ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ (ਵੀਡੀਓ)
Monday, Nov 04, 2019 - 09:26 AM (IST)
ਬਰਨਾਲਾ (ਪੁਨੀਤ ਮਾਨ) : ਬਰਨਾਲਾ ਦੇ ਪਿੰਡ ਭੋਤਨਾ 'ਚ ਪਰਾਲੀ ਨੂੰ ਸਾੜ੍ਹ ਰਹੇ ਕਿਸਾਨਾਂ ਦੇ ਚਲਾਨ ਕੱਟਣ ਆਏ ਅਧਿਕਾਰੀਆਂ ਦਾ ਕਿਸਾਨਾਂ ਨੇ ਘਿਰਾਓ ਕਰ ਦਿੱਤਾ ਤੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਮੁਤਾਬਕ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਲਈ ਕੋਈ ਹੱਲ ਨਹੀਂ ਕੀਤਾ ਹੈ, ਜਿਸ ਕਾਰਨ ਉਹ ਪਰਾਲੀ ਸਾੜ੍ਹਨ ਲਈ ਮਜਬੂਰ ਹਨ।
ਉਧਰ ਦੂਸਰੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੈਟੇਲਾਈਟ ਜ਼ਰੀਏ ਪਤਾ ਲੱਗਾ ਸੀ ਕਿ ਪਿੰਡ ਵਿਚ ਕਿਸਾਨ ਪਰਾਲੀ ਨੂੰ ਅੱਗ ਰਹੇ ਹਨ ਤੇ ਉਨ੍ਹਾਂ ਨੂੰ ਇਹ ਚੈਕ ਕਰਨ ਲਈ ਭੇਜਿਆ ਗਿਆ ਸੀ। ਦੱਸ ਦੇਈਏ ਕਿ ਸੂਬੇ 'ਚ ਪਰਾਲੀ ਦਾ ਮੁੱਦਾ ਗੰਭੀਰ ਬਣਿਆ ਹੋਇਆ ਹੈ। ਸਰਕਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰ ਰਹੀ ਤੇ ਹੁਣ ਸ਼ਖ਼ਤੀ ਵਰਤਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਾਂ 'ਚ ਜੋ ਵੀ ਅਧਿਕਾਰੀ ਆਉਣਗੇ ਉਨ੍ਹਾਂ ਨੂੰ ਬੰਧਕ ਬਣਾਇਆ ਜਾਵੇਗਾ।