ਬਰਨਾਲਾ : ਪੰਜਾਬ ਬੰਦ ਪਰ ਪੁਲਸ ਚੌਕਸ

09/07/2019 3:11:48 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਰੋਸ ਵਜੋਂ ਵਾਲਮੀਕਿ ਭਾਈਚਾਰੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਬਰਨਾਲਾ ਵਿਚ ਵੀ ਦੇਖਣ ਨੂੰ ਮਿਲਿਆ। ਭਾਈਚਾਰੇ ਵੱਲੋਂ ਅੱਜ ਸਥਾਨਕ ਸ਼ਹਿਰ ਬੰਦ ਕਰਵਾ ਕੇ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਵਾਲਮੀਕਿ ਸਮਾਜ ਦੀਆਂ ਔਰਤਾਂ ਵੀ ਸ਼ਾਮਲ ਸਨ।

ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ਵਿਕਰਮ ਜੀਤ ਵਿੱਕੀ, ਗੁਲਸ਼ਨ ਕੁਮਾਰ ਆਦਿ ਨੇ ਕਿਹਾ ਕਿ ਸੀਰੀਅਲ ਵਿਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਤੋੜ-ਮਰੋੜ ਕੇ ਪੇਸ਼ ਕਰਨ 'ਤੇ ਵਾਲਮੀਕਿ ਸਮਾਜ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਉਹ ਇਹ ਸਭ ਬਰਦਾਸ਼ਤ ਨਹੀਂ ਕਰਨਗੇ। ਉਥੇ ਹੀ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਡੀ. ਐਸ. ਪੀ ਰਾਜੇਸ਼ ਛਿੱਬਰ ਅਤੇ ਥਾਣਾ ਸਿਟੀ ਦੇ ਇੰਚਾਰਜ ਗੁਰਵੀਰ ਸਿੰਘ ਦੀ ਦੇਖ ਰੇਖ ਵਿਚ ਭਾਰੀ ਪੁਲਸ ਫੋਰਸ ਵੱਖ-ਵੱਖ ਬਾਜ਼ਾਰਾਂ ਵਿਚ ਗਸ਼ਤ ਕਰ ਰਹੀ ਹੈ। ਇਸ ਮੌਕੇ ਲਛਮਣ ਦਾਸ, ਬਲਦੇਵ ਭੁੱਚਰ, ਰਾਜੇਸ਼ ਕੁਮਾਰ ਅਵਤਾਰ ਸਿੰਘ ਆਦਿ ਮੌਜੂਦ ਸਨ।

cherry

This news is Content Editor cherry