ਔਰਤ ਨੇ ਨਹਿਰ ''ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਗੋਤਾਖੋਰਾਂ ਵੱਲੋ ਭਾਲ ਜਾਰੀ

Wednesday, Feb 06, 2019 - 02:45 PM (IST)

ਔਰਤ ਨੇ ਨਹਿਰ ''ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਗੋਤਾਖੋਰਾਂ ਵੱਲੋ ਭਾਲ ਜਾਰੀ

ਬਰਨਾਲਾ (ਮੱਘਰ ਪੁਰੀ)— ਅੱਜ ਸਵੇਰੇ ਸੱਤ ਵਜੇ ਦੇ ਕਰੀਬ ਬਰਨਾਲਾ ਅਧੀਨ ਪੈਂਦੇ ਕਸਬਾ ਧਨੌਲਾ ਦੀ ਕ੍ਰਿਸ਼ਨਾ ਦੇਵੀ ਨਾਮ ਦੀ ਔਰਤ ਵੱਲੋਂ ਹਰੀਗੜ੍ਹ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਲਾਸ਼ ਨਹੀਂ ਮਿਲੀ। ਉਥੇ ਹੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ।

ਇਸ ਸਬੰਧੀ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਦਮੇ ਵਿਚ ਹੋਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਧਰ ਗੋਤਾਖੋਰਾਂ ਦਾ ਕਹਿਣਾ ਹੈ ਕਿ ਨਹਿਰ ਦੀ ਡੁੰਘਾਈ ਤਕਰੀਬਨ 20 ਫੁੱਟ ਹੈ ਅਤੇ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ। ਇਸ ਸਬੰਧੀ ਥਾਣਾ ਧਨੌਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕ੍ਰਿਸ਼ਨਾ ਦੇਵੀ ਨਾਮੀ ਔਰਤ ਦੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

cherry

Content Editor

Related News