ਕਰਜ਼ੇ ਕਾਰਨ ਮੌਤ ਦੇ ਮੂੰਹ ''ਚ ਗਈਆਂ ਚਾਰ ਪੀੜ੍ਹੀਆਂ

9/11/2019 3:25:48 PM

ਬਰਨਾਲਾ (ਪੁਨੀਤ ਮਾਨ) : ਬਰਾਨਾਲਾ 'ਚ ਇਕ ਨੌਜਵਾਨ ਕਿਸਾਨ ਵਲੋਂ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਸਿਰ 'ਚੇ ਚੜ੍ਹੇ ਕਰਜ਼ੇ ਦੇ ਕਾਰਨ ਪਹਿਲਾਂ ਵੀ ਤਿੰਨ ਪੀੜ੍ਹੀਆਂ ਦੇ ਲੋਕ ਖੁਦਕੁਸ਼ੀ ਕਰਨ ਚੁੱਕੇ ਹਨ ਤੇ ਹੁਣ ਚੌਥੀ ਪੀੜ੍ਹੀ ਨੇ ਵੀ ਇਸੇ ਕਰਜ਼ੇ ਕਾਰਨ ਆਪਣੀ ਜਾਨ ਦੇ ਦਿੱਤੀ।  

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (22) ਵਾਸੀ ਪਿੰਡ ਭੋਤਨਾ ਵਜੋਂ ਹੋਈ ਹੈ, ਜਿਸ ਦੇ ਸਿਰ 'ਤੇ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਉਸ ਨੇ ਆਪਣੇ ਖੇਤਾਂ 'ਚ ਜਾ ਕੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਂ ਤੇ ਭੈਣ ਨੂੰ ਛੱਡ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

This news is Edited By Baljeet Kaur