ਬਰਨਾਲਾ ''ਚ ਕਰਜ਼ੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Thursday, Feb 07, 2019 - 02:59 PM (IST)

ਬਰਨਾਲਾ ''ਚ ਕਰਜ਼ੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ (ਮੱਘਰ ਪੁਰੀ)— ਪੰਜਾਬ ਵਿਚ ਜਿੱਥੇ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਦਾ ਚਲਨ ਜਾਰੀ ਹੈ ਤਾਂ ਉੱਥੇ ਹੀ ਬੇਰੁਜ਼ਗਾਰੀ ਦੇ ਮਾਰੇ ਨੌਜਵਾਨਾਂ ਵੱਲੋਂ ਵੀ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਮਾਮਲਾ ਹੈ ਬਰਨਾਲਾ ਦੇ ਪਿੰਡ ਸੇਖਾ ਦਾ, ਜਿੱਥੋਂ ਦੇ ਸੁਖਵਿੰਦਰ ਸਿੰਘ ਨਾਮ ਦੇ ਨੌਜਵਾਨ ਵੱਲੋਂ ਕਰਜ਼ੇ ਦੇ ਚਲਦੇ ਖੁਦਕੁਸ਼ੀ ਕਰ ਲਈ ਗਈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਉਮਰ 45 ਸਾਲ ਸੀ ਅਤੇ ਉਹ ਦਰਜੀ ਦਾ ਕੰਮ ਕਰਦਾ ਸੀ। ਕੁੱਝ ਸਮਾਂ ਪਹਿਲਾਂ ਉਸ ਨੇ ਬੈਂਕ ਤੋਂ ਰੁਜ਼ਗਾਰ ਚਲਾਉਣ ਲਈ ਤਿੰਨ ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਸੀ। ਕਰਜ਼ਾ ਨਾ ਚੁਕਾ ਸਕਣ ਦੀ ਸੂਰਤ ਵਿਚ ਨੌਜਵਾਨ ਮਾਨਸਿਕ ਰੂਪ ਵਿਚ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੇ ਚਲਦੇ ਉਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀਆਂ ਹਨ ਪਰ ਰੁਜ਼ਗਾਰ ਨਹੀਂ ਦੇ ਰਹੀਆਂ ਅਤੇ ਇਸ ਕਾਰਨ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ।

ਉਧਰ ਪੁਲਸ ਅਧਿਕਾਰੀਆਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।


author

cherry

Content Editor

Related News