ਬਰਨਾਲਾ ਸ਼ਹਿਰ ਦੇ ਕੋਰੋਨਾ ਪਾਜ਼ੇਟਿਵ ਆਏ ਵਪਾਰੀ ਦੀ ਹੋਈ ਮੌਤ

Friday, Jun 19, 2020 - 12:33 PM (IST)

ਬਰਨਾਲਾ ਸ਼ਹਿਰ ਦੇ ਕੋਰੋਨਾ ਪਾਜ਼ੇਟਿਵ ਆਏ ਵਪਾਰੀ ਦੀ ਹੋਈ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ): ਸ਼ਹਿਰ ਦੇ ਪੌਸ਼ ਇਲਾਕੇ ਜੈਨ ਮਾਰਕਿਟ ’ਚੋਂ ਕੋਰੋਨਾ ਪਾਜ਼ੇੇਟਿਵ ਆਏ ਵਪਾਰੀ ਹਿਤੇਸ਼ ਕੁਮਾਰ ਦੀ ਅੱਜ ਸਵੇਰੇ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਸਦੀ ਮੌਤ ਨਾਲ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੀ ਸ਼ਾਮ ਉਸਦਾ ਭਰਾ ਨਿਤੇਸ਼ ਕੁਮਾਰ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਉਸ ਨੂੰ ਵੀ ਪਟਿਆਲਾ ਰੈਫਰ ਕਰ ਦਿੱਤਾ ਹੈ। ਸ਼ਹਿਰ ’ਚ ਕੋਰੋਨਾ ਵਾਇਰਸ ਨਾਲ ਇਹ ਪਹਿਲੀ ਮੌਤ ਹੈ ਜਦੋਂ ਕਿ ਜ਼ਿਲ੍ਹੇ ’ਚ ਇਹ ਦੂਸਰੀ ਮੌਤ ਹੈ।

ਇਹ ਵੀ ਪੜ੍ਹੋ:  ਸ਼ਹੀਦ ਗੁਰਤੇਜ ਸਿੰਘ ਦੀ ਮਾਂ ਦੇ ਬੋਲ 'ਪੁੱਤ ਕਦੇ ਨਾ ਭੁੱਲਣ ਵਾਲੇ ਜ਼ਖਮ ਦੇ ਗਿਆ' (ਵੀਡੀਓ)

ਮਹਿਲਾ ਕਲਾਂ ਦੀ ਇਕ ਔਰਤ ਦੀ ਵੀ ਕੋਰੋਨਾ ਮਹਾਮਾਰੀ ਕਾਰਨ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ। ਜਦੋਂ ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਜੋਤੀ ਕੌਸ਼ਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਮ੍ਰਿਤਕ ਹਿਤੇਸ਼ ਕੁਮਾਰ ਦੇ ਸੰਸਕਾਰ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਪਰ ਅਜੇ ਤੱਕ ਇਹ ਨਹੀਂ ਪਤਾ ਕਿ ਉਸਦਾ ਸੰਸਕਾਰ ਲੁਧਿਆਣਾ ਵਿਖੇ ਕੀਤੇ ਜਾਵੇਗਾ ਜਾਂ ਉਸਦੀ ਮ੍ਰਿਤਕ ਦੇਹ ਨੂੰ ਬਰਨਾਲਾ ਵਿਖੇ ਲਿਆਂਦਾ ਜਾਵੇਗਾ। ਹੁਣ ਤੱਕ ਜ਼ਿਲ੍ਹੇ ’ਚ ਕੁੱਲ 40 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਤੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਦਾ ਵੱਡਾ ਬਿਆਨ


author

Shyna

Content Editor

Related News