ਕੰਬਾਈਨ ’ਤੇ ਬੈਠੇ ਹੈਲਪਰ ਦੀ ਕਰੰਟ ਲੱਗਣ ਨਾਲ ਮੌਤ

Wednesday, Nov 06, 2024 - 03:46 PM (IST)

ਕੰਬਾਈਨ ’ਤੇ ਬੈਠੇ ਹੈਲਪਰ ਦੀ ਕਰੰਟ ਲੱਗਣ ਨਾਲ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ)- ਬਰਨਾਲਾ ਦੇ ਨੇੜਲੇ ਪਿੰਡ ਸੁਰਜੀਤਪੁਰੇ ਕੋਠੇ 12 ਪੁਲਾਂ ਦੇ ਕੋਲ ਇਕ ਦੁਖਦਾਈ ਹਾਦਸੇ ’ਚ ਕੰਬਾਈਨ ’ਤੇ ਬੈਠੇ ਇਕ ਹੈਲਪਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਹਾਦਸੇ ਸਬੰਧੀ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਮੈਦਾਨ 'ਚ ਗਈ ਅਥਲੀਟ ਦੀ ਜਾਨ, Live Video ਆਈ ਸਾਹਮਣੇ

ਸਹਾਇਕ ਥਾਣੇਦਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (ਪੁੱਤਰ ਰਾਮ ਸਿੰਘ) ਵਾਸੀ ਬਰਨਾਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ, ਜੋ ਸੁਰਜੀਤਪੁਰੇ ਕੋਠੇ 12 ਪੁਲਾਂ ਨੇੜੇ ਕੰਬਾਈਨ ’ਤੇ ਹੈਲਪਰ ਵਜੋਂ ਕੰਮ ਕਰ ਰਿਹਾ ਸੀ ਕਿ ਅਚਾਨਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਦੋਂ ਗੁਰਪ੍ਰੀਤ ਕੰਬਾਈਨ ਦੀ ਜਾਲੀ ਚੈੱਕ ਕਰ ਰਿਹਾ ਸੀ, ਤਾਂ ਉਸ ਦਾ ਸਿਰ ਉੱਪਰ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ। ਇਸ ਨਾਲ ਉਸ ਨੂੰ ਭਿਆਨਕ ਕਰੰਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਦੇ ਬਾਅਦ ਮ੍ਰਿਤਕ ਦੀ ਲਾਸ਼ ਪਰਿਵਾਰਕ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਪਿੰਡ ’ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਗੁਰਪ੍ਰੀਤ ਦੇ ਪਰਿਵਾਰ ਦੇ ਮੈਂਬਰ ਉਸ ਦੀ ਮੌਤ ਕਾਰਨ ਸਦਮੇ ’ਚ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News