ਬਰਨਾਲਾ: 3 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
Wednesday, Mar 25, 2020 - 11:11 AM (IST)
 
            
            ਬਰਨਾਲਾ (ਵਿਵੇਕ): ਜ਼ਿਲਾ ਬਰਨਾਲਾ ਨਾਲ ਸਬੰਧਿਤ ਤਿੰਨ ਮਰੀਜ਼ ਜਿਨ੍ਹਾਂ ਦੇ ਕੱਲ ਕੋਰੋਨਾ ਸਬੰਧੀ ਸੈਂਪਲ ਭਰ ਕੇ ਭੇਜੇ ਗਏ ਸਨ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਹੈ ਹਸਪਤਾਲ ਸੂਤਰਾਂ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਲੜਕੀ ਜੋ ਪਿੰਡ ਮਹਿਲ ਕਲਾਂ ਨਾਲ ਸੰਬੰਧਿਤ ਸੀ ਉਸ ਦੀ ਸਵਾਈਨ ਫਲੂ ਦੀ ਰਿਪੋਰਟ ਨੈਗਟਿਵ ਹੈ ਉਸ 'ਚ ਕਰੋਨਾ ਦੇ ਕੋਈ ਲੱਛਣ ਨਹੀਂ ਸਨ।
ਇਹ ਵੀ ਪੜ੍ਹੋ: ਕਰਫਿਊ 'ਚ ਵਿਆਹ ਕਰਨਾ ਪਿਆ ਭਾਰੀ, ਨਵੀਂ ਜੋੜੀ 'ਤੇ ਪੁਲਸ ਨੇ ਪਾਇਆ ਸ਼ਗਨ
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 29 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ ਨਹੀਂ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੱਜ ਦੇ ਦਿਨ ਹੋਇਆ ਸੀ ਇਟਲੀ ਦੇ 'ਵੇਨਿਸ' ਸ਼ਹਿਰ ਦਾ ਜਨਮ, ਦੇਖੋ ਕੋਰੋਨਾ ਨੇ ਕੀ ਕੀਤਾ ਹਾਲ (ਵੀਡੀਓ)

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            