ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-ਲਾਈਟਾਂ ਰੱਖੋ ਬੰਦ
Sunday, May 11, 2025 - 08:39 PM (IST)

ਬਰਨਾਲਾ : ਬਰਨਾਲਾ ਵਿਚ ਅਜੇ ਤੱਕ ਹਾਲਾਤ ਸ਼ਾਂਤੀਪੂਰਨ ਹਨ। ਇਸੇ ਵਿਚਾਲੇ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਹੈ। ਪਰ ਇਸ ਦੌਰਾਨ ਵੀ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ।
ਇਸ ਦੌਰਾਨ ਪ੍ਰਸ਼ਾਸਨ ਨੇ ਕਿਹਾ ਕਿ ਲੋਕਾਂ ਨੂੰ ਰਾਤ 8 ਵਜੇ ਆਪਣੇ ਆਪ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਰਾਤ 8 ਵਜੇ ਤੋਂ ਬਾਅਦ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰੋ। ਸ਼ਾਂਤ ਰਹੋ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਪ੍ਰਤੀ ਸੁਚੇਤ ਰਹੋ ਅਤੇ ਇਸ ਦੀ ਪਾਲਣਾ ਕਰੋ। ਕਿਸੇ ਵੀ ਖਤਰੇ ਦੀ ਸਥਿਤੀ ਵਿੱਚ, ਪ੍ਰਸ਼ਾਸਨ ਸਾਇਰਨ ਰਾਹੀਂ ਆਮ ਜਨਤਾ ਨੂੰ ਸੂਚਿਤ ਕਰੇਗਾ ਅਤੇ ਜਨਤਾ ਨੂੰ ਤੁਰੰਤ ਬਲੈਕਆਊਟ ਉਪਾਅ ਲਾਗੂ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਅਫਵਾਹਾਂ 'ਤੇ ਵਿਸ਼ਵਾਸ ਨਾ ਕਰੋ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਧਿਕਾਰਤ ਸਰੋਤਾਂ ਰਾਹੀਂ ਹੀ ਜਾਣਕਾਰੀ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਨੋਟ: ਇਹ ਸਿਰਫ ਸਾਵਧਾਨੀ ਦੇ ਉਪਾਅ ਹਨ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ ਲੋੜ ਅਨੁਸਾਰ, ਕਿਰਪਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 01679-233031, 97795-45100 ਅਤੇ 98726-00040 'ਤੇ ਸੰਪਰਕ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8