2 ਲੱਖ 72 ਹਜ਼ਾਰ 400 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਗ੍ਰਿਫਤਾਰ

Friday, Feb 07, 2020 - 05:14 PM (IST)

2 ਲੱਖ 72 ਹਜ਼ਾਰ 400 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ, ਪੁਨੀਤ ਮਾਨ) : ਬਰਨਾਲਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਵਿਚ 1 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਲੱਖ 72 ਹਜ਼ਾਰ 400 ਨਸ਼ੀਲੀਆਂ ਗੋਲੀਆਂ, ਜਿਨ੍ਹਾਂ ਦੀ ਮਾਰਕੀਟ ਕੀਮਤ ਕਰੀਬ 27 ਲੱਖ ਰੁਪਏ ਬਣਦੀ ਹੈ, ਦੀ ਵੱਡੀ ਖੇਪ ਬਰਾਮਦ ਕੀਤੀ। ਇਹ ਨਸ਼ੇ ਦੀਆਂ ਗੋਲੀਆਂ ਜ਼ਿਲਾ ਬਰਨਾਲਾ ਵਿਚ ਸਪਲਾਈ ਕੀਤੀਆਂ ਜਾਣੀਆਂ ਸਨ। ਇਸ ਤੋਂ ਪਹਿਲਾਂ ਵੀ ਸੀ.ਆਈ.ਏ. ਸਟਾਫ ਵਲੋਂ ਲਗਭਗ 9 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਨਸ਼ਾ ਤਕਸਰਾਂ ਦੀ ਕਮਰ ਤੋੜੀ ਜਾ ਚੁੱਕੀ ਹੈ।

PunjabKesari

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਐਸ.ਐਸ.ਪੀ ਬਰਨਾਲਾ ਹਰਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਬਰਨਾਲਾ ਦੇ ਥਾਣੇਦਾਰ ਕੁਲਦੀਪ ਸਿੰਘ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਕੇਵਲ ਮਸੀਹ ਵਾਸੀ ਪਿਹੌਵਾ ਹਰਿਆਣਾ ਅਤੇ ਜਤਿੰਦਰ ਸਿੰਘ ਵਾਸੀ ਸੰਗਰੂਰ ਬਾਹਰਲੀਆਂ ਸਟੇਟਾਂ ਤੋਂ ਨਸ਼ੀਲੀਆ ਗੋਲੀਆਂ ਲਿਆ ਕੇ ਬਰਨਾਲਾ ਇਲਾਕੇ ਵਿਚ ਸਪਲਾਈ ਕਰਦੇ ਹਨ। ਸੂਚਨਾ ਦੇ ਆਧਾਰ 'ਤੇ ਕੇਸ ਦਰਜ ਕਰਕੇ ਬਡਬਰ ਵਿਖੇ ਨਾਕੇਬੰਦੀ ਕੀਤੀ ਗਈ ਅਤੇ ਇਕ ਗੱਡੀ ਵਿਚੋਂ ਕੇਵਲ ਮਸੀਹ ਨੂੰ ਗ੍ਰਿਫਤਾਰ ਕੀਤਾ ਗਿਆ, ਜਦੋਂ ਕਿ ਉਸਦਾ ਸਾਥੀ ਜਤਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਗੱਡੀ ਵਿਚੋਂ 2 ਲੱਖ 72 ਹਜ਼ਾਰ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਛਗਿੱਛ ਦੌਰਾਨ ਉਸ ਕੋਲੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਕਤ ਨਸ਼ਾ ਤਸਕਰ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਖਰੀਦ ਕੇ ਲੈ ਕੇ ਆਏ ਸਨ।


author

cherry

Content Editor

Related News