ਬਰਨਾਲਾ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਦੇ ਕੀਤੀ ਖੁਦਕੁਸ਼ੀ

Sunday, Aug 25, 2019 - 04:29 PM (IST)

ਬਰਨਾਲਾ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਦੇ ਕੀਤੀ ਖੁਦਕੁਸ਼ੀ

ਬਰਨਾਲਾ (ਪੁਨੀਤ)—ਸੂਬੇ 'ਚ ਕਿਸਾਨ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਕਲਾਲਾ ਦਾ ਹੈ ਜਿੱਥੇ 42 ਸਾਲਾਂ ਗੁਰਜੀਤ ਸਿੰਘ ਨੇ ਖੇਤ 'ਚ ਜਹਿਰੀਲੀ ਚੀਜ਼ ਨਿੱਘਲ ਕਿ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਕਿਸਾਨ ਦੇ ਭਰਾ ਦਾ ਕਹਿਣਾ ਕਿ ਗੁਰਜੀਤ ਦੇ ਸਿਰ 'ਤੇ 10 ਲੱਖ ਦੇ ਕਰੀਬ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਵੀ ਪਰੇਸ਼ਾਨੀ 'ਚ ਰਹਿੰਦਾ ਸੀ। ਪੁਲਸ ਦਾ ਕਹਿਣਾ ਕਿ ਉਨ੍ਹਾਂ ਨੇ 174 ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਬਰਨਾਲਾ ਦੇ ਪਿੰਡ ਕਲਾਲਾ 'ਚ ਖ਼ੁਦਕੁਸ਼ੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਕਰੀਬ 20 ਕਿਸਾਨ ਇਸੇ ਪਿੰਡ ਦੇ ਖੁਦਕੁਸ਼ੀ ਕਰ ਚੁੱਕੇ ਹਨ। ਪੰਜਾਬ ਸਰਕਾਰ ਨੂੰ ਚਾਹੀਦਾ ਕਿ ਗਰੀਬ ਕਿਸਾਨਾਂ ਦੀ ਮਦਦ ਕੀਤੀ ਜਾਵੇ ਨਾ ਕਿ ਇਸਨੂੰ ਸਿਆਸੀ ਮੁੱਦਾ ਬਣਾ ਕੇ ਸਿਆਸਤ ਚਮਕਾਈ ਜਾਵੇ।


author

Shyna

Content Editor

Related News